PM ਮੋਦੀ ਦੀ ਸੁਰੱਖਿਆ ‘ਚ ਲਾਪਰਵਾਹੀ ਦੇ ਮਾਮਲੇ ’ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ

Rajneet Kaur
1 Min Read

 ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਲਾਪਰਵਾਹੀ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਡਿਊਟੀ ’ਚ ਲਾਪਰਵਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ ਦੋ ਡੀਐੱਸਪੀਜ਼, ਤਿੰਨ ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਿਲ ਹਨ।

ਦਸ ਦਈਏ ਕਿ 5 ਫਰਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ’ਚ ਸ਼ਾਮਿਲ ਹੋਣ ਲਈ ਬਠਿੰਡਾ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਜਾ ਰਹੇ ਸਨ। ਰਾਹ ’ਚ ਕਿਸਾਨਾਂ ਨੇ ਟਰੈਕਟਰ ਖੜ੍ਹੇ ਕਰਕੇ ਹਾਈਵੇ ਬੰਦ ਕਰ ਦਿੱਤਾ। ਪੀਐੱਮ ਦਾ ਕਾਫ਼ਲਾ 20 ਮਿੰਟ ਤੱਕ ਫਲਾਈਓਵਰ ’ਤੇ ਰੁਕਿਆ ਰਿਹਾ। ਰਾਹ ਨਾ ਖੁੱਲ੍ਹਣ ’ਤੇ PM ਮੋਦੀ ਨੂੰ ਵਾਪਿਸ ਪਰਤਣਾ ਪਿਆ। ਬਠਿੰਡਾ ਹਵਾਈ ਅੱਡੇ ’ਤੇ ਪੁੱਜਣ ’ਤੇ ਪੀਐੱਮ ਨੇ ਕਿਹਾ ਸੀ-ਆਪਣੇ ਮੁੱਖ ਮੰਤਰੀ ਦਾ ਧੰਨਵਾਦ ਕਰਨਾ, ਕਹਿਣਾ ਕਿ ਮੈਂ ਜਿਊਂਦਾ ਮੁੜ ਰਿਹਾ ਹਾਂ। ਉਸ ਸਮੇਂ ਸੂਬੇ ’ਚ ਕਾਂਗਰਸ ਦੀ ਸਰਕਾਰ ਸੀ ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment