ਤਬਾਹੀ ਦੇ ਦੌਰ ‘ਚ ਸੁੱਖੂ ਸਰਕਾਰ ਨੇ ਡੀਜ਼ਲ ਕੀਤਾ ਮਹਿੰਗਾ

Rajneet Kaur
1 Min Read

ਸ਼ਿਮਲਾ: ਆਰਥਿਕ ਸੰਕਟ ਨਾਲ ਜੂਝ ਰਹੀ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਸਰਕਾਰ ਨੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਸ਼ੁੱਕਰਵਾਰ ਅੱਧੀ ਰਾਤ ਤੋਂ ਸੂਬੇ ‘ਚ ਲਾਗੂ ਹੋ ਗਿਆ ਹੈ। ਰਾਜ ਦੇ ਕਰ ਅਤੇ ਆਬਕਾਰੀ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸਰਕਾਰ ਨੇ ਡੀਜ਼ਲ ‘ਤੇ ਵੈਟ 7.40 ਰੁਪਏ ਤੋਂ ਵਧਾ ਕੇ 10.40 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਮਾਲ ਭਾੜੇ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਬੱਸਾਂ ਅਤੇ ਟਰੱਕਾਂ ਦੇ ਕਿਰਾਏ ਵਧਣ ਨਾਲ ਵੀ ਮਹਿੰਗਾਈ ਵਧਣ ਦੀ ਸੰਭਾਵਨਾ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment