ਕੋਰੋਨਾ ਮਹਾਮਾਰੀ ਵਿਚਾਲੇ ਪੰਜਾਬ ਦਾ ਬਜਟ ਸੈਸ਼ਨ, ਇੱਕ ਮੰਤਰੀ ਆਇਆ ਕੋਰੋਨਾ ਪੀੜਤ

TeamGlobalPunjab
1 Min Read

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਆਖਰੀ ਬਜਟ ਸੈਸ਼ਨ ਇੱਕ ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਵਾਰ ਦਾ ਬਜਟ ਸੈਸ਼ਨ ਕੋਰੋਨਾ ਵਿਚਾਲੇ ਹੋਵੇਗਾ। ਸੈਸ਼ਨ ‘ਚ ਹਾਜ਼ਰੀ ਭਰਨ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਲਾਜ਼ਮੀ ਕੀਤਾ ਹੋਇਆ ਹੈ। ਇਸ ਵਿਚਾਲੇ ਪੰਜਾਬ ਸਰਕਾਰ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੁਖਬਿੰਸਿੰਘ ਸੁੱਖ ਸਰਕਾਰੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜਾ ਵੀ ਉਹਨਾਂ ਦੇ ਸੰਪਰਕ ਵਿੱਚ ਆਇਆ ਹੈ ਉਹ ਆਪਣੀ ਜਾਂਚ ਕਰਵਾ ਲੈਣ।

ਪੰਜਾਬ ਸਰਕਾਰ ਦਾ ਬਜਟ ਸੈਸ਼ਨ ਇੱਕ ਮਾਰਚ ਤੋਂ ਸ਼ੁਰੂ ਹੋਵੇਗਾ ਜੋ 10 ਮਾਰਚ ਤਕ ਚੱਲੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 5 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ। ਇਸ ਬਜਟ ਸੈਸ਼ਨ ‘ਚ ਸ਼ਾਮਲ ਹੋਣ ਦੇ ਲਈ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸਾਰੇ ਸਟਾਫ਼, ਵਿਧਾਇਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਟੈਸਟ ਵਿੱਚ ਨੈਗੇਟਿਵ ਆਉਣ ਵਾਲੇ ਐਮਐਲਏ ਹੀ ਵਿਧਾਨ ਸਭਾ ਵਿੱਚ ਦਾਖਲ ਹੋ ਸਕਣਗੇ।

Share this Article
Leave a comment