ਹਿਮਾਚਲ ਪ੍ਰਦੇਸ਼ ਵਿੱਚ ਮਨਰੇਗਾ ਦੇ ਕੰਮਾਂ ਵਿੱਚ ਹੁਣ ਫੇਸ ਸਕੈਨਿੰਗ ਕਰ ਕੇ ਵਰਕਰਾਂ ਦੀ ਹਾਜ਼ਰੀ ਕੀਤੀ ਜਾਵੇਗੀ ਚੈੱਕ

Rajneet Kaur
2 Min Read

ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਵਿੱਚ ਮਨਰੇਗਾ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਤਿਆਰੀਆਂ ਚੱਲ ਰਹੀਆਂ ਹਨ। ਹੁਣ ਮਨਰੇਗਾ ਵਿੱਚ ਕੋਈ ਘਪਲਾ ਨਹੀਂ ਹੋਵੇਗਾ। ਮਨਰੇਗਾ ਤਹਿਤ ਕੰਮ ਕਰਦੇ ਮਜ਼ਦੂਰਾਂ ਦੀ ਹਾਜ਼ਰੀ ਫੇਸ ਰੀਡਿੰਗ ਰਾਹੀਂ ਚੈੱਕ ਕੀਤੀ ਜਾਵੇਗੀ। ਮੌਜੂਦਾ ਸਮੇਂ ਵਿੱਚ ਰਾਜ ਵਿੱਚ ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਮਸਟਰ ਰੋਲ ਰਾਹੀਂ ਆਨਲਾਈਨ ਦਰਜ ਕੀਤੀ ਜਾਂਦੀ ਹੈ ਅਤੇ ਮਸਟਰ ਰੋਲ ਵਿੱਚ ਦਰਜ ਮਜ਼ਦੂਰਾਂ ਨੂੰ ਗਰੁੱਪਾਂ ਵਿੱਚ ਇਕੱਠਾ ਕਰਕੇ ਉਨ੍ਹਾਂ ਦੀਆਂ ਫੋਟੋਆਂ ਕਲਿੱਕ ਕਰਕੇ ਅਪਲੋਡ ਕੀਤੀਆਂ ਜਾਂਦੀਆਂ ਹਨ।

ਹੁਣ ਮੋਬਾਈਲ ‘ਤੇ ਆਨਲਾਈਨ ਫੇਸ ਰੀਡਿੰਗ ਰਾਹੀਂ ਰਾਜ ਭਰ ਵਿੱਚ ਮਨਰੇਗਾ ਕੰਮਾਂ ਵਿੱਚ ਮਜ਼ਦੂਰਾਂ ਦੀ ਹਾਜ਼ਰੀ ਦਰਸਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਰਾਜ ਵਿੱਚ ਮਨਰੇਗਾ ਕੰਮਾਂ ਵਿੱਚ ਹਾਜ਼ਰੀ ਦੇ ਨਾਂ ’ਤੇ ਲੋਕਾਂ ਨੂੰ ਘਰ ਬੈਠੇ ਮਜ਼ਦੂਰ ਦਿਖਾ ਕੇ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ।ਇਸ ਤੋਂ ਇਲਾਵਾ ਕਈ ਮਜ਼ਦੂਰ ਮਨਰੇਗਾ ਮਸਟਰ ਰੋਲ ਵਿੱਚ ਦਰਜ ਹੋਣ ਦੇ ਬਾਵਜੂਦ ਕੰਮ ਵਾਲੀ ਥਾਂ ‘ਤੇ ਨਹੀਂ ਪਹੁੰਚ ਰਹੇ। ਇਨ੍ਹਾਂ ਬੇਨਿਯਮੀਆਂ ਦੇ ਮੱਦੇਨਜ਼ਰ ਫੇਸ ਰੀਡਿੰਗ ਰਾਹੀਂ ਹਾਜ਼ਰੀ ਦੀ ਨਵੀਂ ਪ੍ਰਣਾਲੀ ਦੀ ਯੋਜਨਾ ਬਣਾਈ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment