ਕੈਨੇਡਾ ਦਾ ਵਰਕ ਵੀਜ਼ਾ ਦਿਵਾਉਣ ਦੇ ਨਾਂਅ ’ਤੇ ਕੰਸਲਟੈਂਟ ਕੰਪਨੀ ਨੇ ਮਾਰੀ 21.50 ਲੱਖ ਦੀ ਠੱਗੀ

Rajneet Kaur
1 Min Read

ਚੰਡੀਗੜ੍ਹ: ਕੈਨੇਡਾ ਦਾ ਵਰਕ ਵੀਜ਼ਾ ਲਵਾਉਣ ਦੇ ਨਾਂ ’ਤੇ 21.50 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਵਰਕ ਵੀਜ਼ਾ ਦਿਵਾਉਣ ਅਤੇ ਕੈਨੇਡਾ ਭੇਜਣ ਦੇ ਨਾਂਅ ‘ਤੇ 21.50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਸੈਕਟਰ-34 ਦੀ ਇਕ ਕੰਸਲਟੈਂਸੀ ਫਰਮ ਦੇ ਸੰਚਾਲਕਾਂ ਵਿਰੁਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਮੁਹਾਲੀ ਦੇ ਪਿੰਡ ਕੁੰਬੜਾ ਦੇ ਵਸਨੀਕ ਕੁਲਜੀਤ ਸਿੰਘ ਬੈਦਵਾਨ (40) ਦੀ ਸ਼ਿਕਾਇਤ ’ਤੇ ਸੈਕਟਰ-34 ਏ ਦੇ ਬਲੂ ਸਫ਼ਾਇਰ ਕੰਸਲਟੈਂਟ ਗੁਰਪ੍ਰੀਤ ਸਿੰਘ ਰੰਧਾਵਾ, ਵਰਿੰਦਰ ਸਿੰਘ ਅਤੇ ਹੋਰਨਾਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਅਨੁਸਾਰ ਕੰਸਲਟੈਂਟ ਕੰਪਨੀ ਦੇ ਸੰਚਾਲਕਾਂ ਨੇ ਕੁਲਜੀਤ ਸਿੰਘ ਨੂੰ ਨਾ ਤਾਂ ਵਰਕ ਵੀਜ਼ਾ ਦਿਵਾਇਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਇਸ ’ਤੇ ਕੁਲਜੀਤ ਸਿੰਘ ਨੇ ਮੁਲਜ਼ਮਾਂ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਥਾਣਾ ਸਦਰ ਦੀ ਪੁਲਿਸ ਆਈ.ਪੀ.ਸੀ. ਦੀ ਧਾਰਾ-406, 420, 120ਬੀ ਅਤੇ 24 ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕਰ ਕੇ ਮਾਮਲੇ ਵਿਚ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment