ਨਿਊਜ਼ ਡੈਸਕ: ਦੱਖਣੀ-ਪੂਰਬੀ ਤੁਰਕੀ ਦੇ ਇੱਕ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਦੋ ਕਲਾਸਰੂਮਾਂ ਵਿੱਚ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ 20 ਹੋਰ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਗੋਲੀਬਾਰੀ ਦੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਕਾਹਰਾਮਨਮਰਾਸ ਸੂਬੇ ਦੇ ਗਵਰਨਰ ਮੁਕਰਰਮ ਅਨਲੁਆਰ ਨੇ ਕਿਹਾ ਕਿ ਗੋਲੀ ਚਲਾਉਣ ਵਾਲਾ ਵਿਦਿਆਰਥੀ ਵੀ ਮਾਰਿਆ ਗਿਆ ਹੈ। ਉਹ ਆਪਣੇ ਪਿਤਾ ਦੀਆਂ ਬੰਦੂਕਾਂ ਲੈ ਕੇ ਸਕੂਲ ਆਇਆ ਸੀ। ਗੋਲੀ ਚਲਾਉਣ ਵਾਲੇ ਵਿਦਿਆਰਥੀ ਦਾ ਪਿਤਾ ਸੇਵਾਮੁਕਤ ਪੁਲਿਸ ਅਧਿਕਾਰੀ ਸੀ। ਉਸ ਕੋਲ 5 ਹਥਿਆਰ ਅਤੇ 7 ਮੈਗਜ਼ੀਨ ਸਨ।
ਗਵਰਨਰ ਮੁਕਰਰਮ ਉਨਲੁਆਰ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਇੱਕ ਅਧਿਆਪਕ ਅਤੇ ਤਿੰਨ ਵਿਦਿਆਰਥੀ ਸ਼ਾਮਿਲ ਹਨ। ਹਮਲੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਕਾਹਰਾਮਨਮਾਰਸ ਦੇ ਓਨੀਕੀਸੁਬਤ ਜ਼ਿਲ੍ਹੇ ਵਿੱਚ ਸਕੂਲ ਵਿੱਚ ਗੋਲੀਬਾਰੀ ਤੋਂ ਬਾਅਦ ਅਧਿਕਾਰੀਆਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਰਵਾਨਾ ਕੀਤਾ ਹੈ।
ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਨੇੜਲੇ ਸਨਲੀਉਰਫਾ ਸੂਬੇ ਦੇ ਇੱਕ ਹਾਈ ਸਕੂਲ ਵਿੱਚ ਇੱਕ ਸਾਬਕਾ ਵਿਦਿਆਰਥੀ ਵੱਲੋਂ ਕੀਤੀ ਗੋਲੀਬਾਰੀ ਵਿੱਚ 16 ਲੋਕ ਜ਼ਖ਼ਮੀ ਹੋ ਗਏ ਸਨ। ਜ਼ਖਮੀਆਂ ‘ਚ ਜ਼ਿਆਦਾਤਰ ਵਿਦਿਆਰਥੀ ਸਨ। ਇੱਥੋਂ ਦੇ ਸਕੂਲ ਵਿੱਚ ਗੋਲੀਬਾਰੀ ਕਰਨ ਤੋਂ ਬਾਅਦ ਸਾਬਕਾ ਵਿਦਿਆਰਥੀ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

