ਚੰਡੀਗੜ੍ਹ: ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਸਿਹਤ ਦਾ ਖ਼ਿਆਲ ਰੱਖਦੇ ਹੋਏ ਛੁੱਟੀਆਂ ਵਧਾਉਣ ਸਬੰਧੀ ਨਵੇਂ ਆਰਡਰ ਜਾਰੀ ਕੀਤੇ ਗਏ ਹਨ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਜਾਣਕਾਰੀ ਦਿਤੀ ਕਿ ਹੁਣ ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਇਸਦੇ ਨਾਲ ਹੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਵਿਭਾਗ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਸ਼ਾਮ 4:30 ਤੋਂ ਬਾਅਦ ਨਹੀਂ ਲੱਗਣਗੀਆਂ। ਸਾਰੇ ਸਕੂਲਾਂ ਨੂੰ ਸਟਾਫ ਦਾ ਸਮਾਂ 9.30 ਤੋਂ ਸ਼ਾਮ 4 ਵਜੇ ਤੱਕ ਤੈਅ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸਕੂਲ 9 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਠੰਢ ਵਧਣ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।