‘ਬੰਦੀ ਸਿੰਘਾਂ’ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ‘ਚ ਪ੍ਰਕਾਸ਼ ਸਿੰਘ  ਬਾਦਲ ਨੇ ਕੀਤੇ ਦਸਤਖ਼ਤ

Rajneet Kaur
1 Min Read

ਚੰਡੀਗੜ੍ਹ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਜਲਦੀ ਰਿਹਾਈ ਲਈ ਦੇਸ਼ ਵਿਆਪੀ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਅਰੰਭਤਾ ਮੌਕੇ ਅੱਜ ਪ੍ਰਕਾਸ਼ ਸਿੰਘ  ਬਾਦਲ ਨੇ  ਫ਼ਾਰਮ ‘ਤੇ ਦਸਤਖ਼ਤ ਕਰਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ। ਦਸ ਦਈਏ ਕਿ ਸਿੱਖ ਕੈਦੀਆਂ ਦੇ ਕੇਸਾਂ ਅਤੇ ਉਨ੍ਹਾਂ ਨੂੰ ਭੁਗਤੀਆਂ ਗਈਆਂ ਸਜ਼ਾਵਾਂ ਬਾਰੇ ਸੰਗਤਾਂ ਵਿੱਚ ਜਾਗਰੂਕਤਾ ਫੈਲਾਉਣ ਲਈ 1 ਦਸੰਬਰ ਤੋਂ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment