ਦੂਜੇ ਗੇੜ ‘ਚ ਪ੍ਰਧਾਨ ਮੰਤਰੀ ਮੋਦੀ ਲਗਵਾਉਣਗੇ ਕੋਰੋਨਾ ਦਾ ਟੀਕਾ

TeamGlobalPunjab
1 Min Read

ਨਵੀਂ ਦਿੱਲੀ : ਕੋਰੋਨਾ ਵਾਇਰਸ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਟੀਕਾਕਰਨ ਦੀ ਮੁਹਿੰਮ ਦਾ ਦੂਸਰਾ ਦੌਰ ਸ਼ੁਰੂ ਹੋਣ ਵਾਲਾ ਹੈ। ਇਸ ਦੂਸਰੇ ਗੇੜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਵੀ ਦੂਸਰੇ ਗੇੜ ਵਿਚ ਵੈਕਸੀਨ ਲਗਵਾਉਣਗੇ। ਇਸ ਦੂਸਰੇ ਫੇਜ਼ ਵਿਚ 50 ਸਾਲ ਤੋਂ ਵੱਧ ਉਮਰ ਦੇ ਹਰ ਇਕ ਵਿਅਕਤੀ ਨੂੰ ਕੋਰੋਨਾ ਵੈਕਸੀਨ ਦੀ ਡੋਜ਼ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਵੀ ਵੈਕਸੀਨ ਦਾ ਟੀਕਾ ਲਗਾਇਆ ਜਾਵੇਗਾ। ਇਨ੍ਹਾਂ ਦੀ ਕੁੱਲ ਗਿਣਤੀ 30 ਕਰੋੜ ਦੇ ਕਰੀਬ ਹੈ, ਜੋ ਦੂਸਰੇ ਗੇੜ ਵਿਚ ਕੋਰੋਨਾ ਵੈਕਸੀਨ ਲਗਵਾਉਣਗੇ।

 ਨਰਿੰਦਰ ਮੋਦੀ ਅਤੇ ਸਾਰਿਆਂ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਵੈਕਸੀਨ ਦਾ ਟੀਕਾ ਲਗਵਾਉਣ ਦਾ ਮੁੱਖ ਉਦੇਸ਼ ਇਹ ਹੋਵੇਗਾ ਕਿ ਲੋਕਾਂ ਨੂੰ ਕੋਰੋਨਾ ਦੇ ਟੀਕੇ ਪ੍ਰਤੀ ਜਾਗਰੂਕ ਕਰਨਾ ਅਤੇ ਭਰੋਸਾ ਕਾਇਮ ਕਰਨਾ। ਟੀਕਾਕਰਨ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਵੈਕਸੀਨ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਨੂੰ ਸਭ ਤੋਂ ਜ਼ਿਆਦਾ ਜ਼ਰੂਰਤ ਹੈ। ਜਿਸ ਤਹਿਤ ਪਹਿਲੇ ਗੇੜ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ, ਡਾਕਟਰ, ਨਰਸ, ਹਸਪਤਾਲਾਂ ਦੇ ਸਫਾਈ ਕਰਮਚਾਰੀ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਟੀਕਾ ਲਗਾਇਆ ਗਿਆ।

Share this Article
Leave a comment