ਪੰਜਾਬ ‘ਚ ਫਿਰ ਲੱਗਿਆ ਇੰਨਾਂ ਚਾਰ ਜ਼ਿਲ੍ਹਿਆਂ ‘ਚ ਚੋਣ ਜ਼ਾਬਤਾ

Global Team
3 Min Read

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।ਇਨ੍ਹਾਂ ਸੀਟਾਂ ‘ਤੇ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜ਼ਿਮਨੀ ਚੋਣ ਦੇ ਐਲਾਨ ਨਾਲ ਹੀ  15 ਅਕਤੂਬਰ ਤੋਂ ਹੀ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ।  ਚੋਣ ਜ਼ਾਬਤਾ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ 25 ਨਵੰਬਰ, 2024 (ਸੋਮਵਾਰ) ਤੱਕ ਲਾਗੂ ਰਹੇਗਾ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦੋਂਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।10-ਡੇਰਾ ਬਾਬਾ ਨਾਨਕ ਵਿੱਚ ਕੁੱਲ ਵੋਟਰ 1 ਲੱਖ 93 ਹਜ਼ਾਰ 268 ਹਨ। ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਸੇ ਤਰ੍ਹਾਂ 44-ਚੱਬੇਵਾਲ (ਐਸ ਸੀ) ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 59 ਹਜ਼ਾਰ 254 ਹੈ ਅਤੇ ਇੱਥੇ ਕੁੱਲ 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

- Advertisement -

ਸਿਬਿਨ ਸੀ ਨੇ  ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਹਨ, ਜਦਕਿ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਿਧਾਨ ਸਭਾ ਹਲਕਾ ਚੱਬੇਵਾਲ (ਐੱਸ ਸੀ) ਦੀ ਜ਼ਿਲ੍ਹਾ ਚੋਣ ਅਧਿਕਾਰੀ ਹੈ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਨ। ਬਰਨਾਲਾ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਬਰਨਾਲਾ ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਨਿਯੁਕਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment