ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਜਾਰੀ

Rajneet Kaur
1 Min Read

ਚੰਡੀਗੜ੍ਹ: ਕਿਸਾਨ ਨੇਤਾਵਾਂ ਨੇ ਐਲਾਨ ਕਰ ਦਿੱਤਾ ਹੈ ਕਿ ਅੱਜ 10 ਵਜੇ ‘ਦਿੱਲੀ ਕੂਚ’ ਕਰਨਗੇ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ । ਦੱਸਿਆ ਜਾ ਰਿਹਾ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਆਪਣੇ ਟਰੈਕਟਰਾਂ ਸਮੇਤ ਦਿੱਲੀ ਵੱਲ਼ ਵਧ ਰਹੇ ਹਨ।

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਲੋਕਾਂ ਲਈ ਨਵੀਂ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਪੰਚਕੂਲਾ-ਬਰਵਾਲਾ-ਸਾਹਾ-ਬਰਾਰਾ-ਬਬੈਨ-ਲਾਡਵਾ-ਪਿਪਲੀ-ਕੁਰੂਕਸ਼ੇਤਰ ਜਾਣ ਦੀ ਸਲਾਹ ਦਿੱਤੀ ਗਈ ਹੈ ਜਾਂ ਫਿਰ ਚੰਡੀਗੜ੍ਹ ਤੋਂ ਦਿੱਲੀ ਵਾਇਆ ਪੰਚਕੂਲਾ-ਬਰਵਾਲਾ-ਯਮੁਨਾਨਗਰ-ਲਾਡਵਾ-ਇੰਦਰੀ-ਕਰਨਾਲ ਤੇ ਦਿੱਲੀ ਤੋਂ ਚੰਡੀਗੜ੍ਹ ਦੀ ਯਾਤਰਾ ਲਈ ਇਨ੍ਹਾਂ ਰਸਤਿਆਂ ਨੂੰ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਖੀਰ ਜਿਨ੍ਹਾਂ ਵੀ ਲੋਕਾਂ ਨੂੰ ਚੰਡੀਗੜ੍ਹ ਤੋਂ ਦਿੱਲੀ ਜਾਣਾ ਹੈ, ਉਹ ਇਨ੍ਹਾਂ ਰਸਤਿਆਂ ਦੀ ਵਰਤੋਂ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment