ਨਿਊਜ਼ ਡੈਸਕ: ਕਿਸਾਨਾਂ ਨੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਦੇ ਹਰ ਐਂਟਰੀ ਪੁਆਇੰਟ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿੰਘੂ ਬਾਰਡਰ, ਗਾਜ਼ੀਪੁਰ, ਟਿੱਕਰੀ, ਚਿੱਲਾ ਬਾਰਡਰ, ਕਾਲਿੰਦੀ ਕੁੰਜ-ਡੀਐਨਡੀ-ਨੋਇਡਾ ਬਾਰਡਰ ‘ਤੇ ਕਿਸੇ ਵੀ ਤਰ੍ਹਾਂ ਦੀ ਭੀੜ ਇਕੱਠੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਦਿੱਲੀ, ਯੂਪੀ ਅਤੇ ਹਰਿਆਣਾ ਦੀ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਇਨ੍ਹਾਂ ਐਂਟਰੀ ਪੁਆਇੰਟਾਂ ‘ਤੇ ਰੋਡ ਰੋਲਰ, ਕਰੇਨ, ਜੇਸੀਬੀ ਅਤੇ ਕੰਡਿਆਲੀ ਤਾਰ ਲਗਾਈ ਗਈ ਹੈ। ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਦਿੱਲੀ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀ ਭਾਰੀ ਤੈਨਾਤੀ ਕੀਤੀ ਗਈ ਹੈ। ਪੁਲਿਸ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਹਾਲਤ ਵਿੱਚ ਟਰੈਕਟਰ ਬੱਸ ਅਤੇ ਹੋਰ ਵਾਹਨਾਂ ਰਾਹੀਂ ਦਿੱਲੀ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਤੋਂ ਬਾਅਦ ਨੋਇਡਾ ਪੁਲਿਸ ਵੀ ਅਲਰਟ ‘ਤੇ ਹੈ। ਟ੍ਰੈਫਿਕ ਤੋਂ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ, ਉਥੇ ਹੀ ਸਕੂਲ ਵੀ ਆਨਲਾਈਨ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।