ਸ਼੍ਰੋਮਣੀ ਕਮੇਟੀ ਵੱਲੋਂ 100 ਸਾਲਾ ਸ਼ਤਾਬਦੀ ਸਮਾਗਮਾਂ ਦੀ ਕੀਤੀ ਗਈ ਸ਼ੁਰੂਆਤ

TeamGlobalPunjab
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ 100 ਸਾਲਾ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾ ਰਹੀ ਹੈ। ਜਿਸ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਅਖੰਡ ਪਾਠ ਦੇ ਭੋਗ 17 ਨਵੰਬਰ ਨੂੰ ਪਾਏ ਜਾਣਗੇ।

ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਭਾਈ ਰਾਮ ਸਿੰਘ ਭਗਵੰਤ ਸਿੰਘ ਸਿਆਲਕਾ ਅਜੈਬ ਸਿੰਘ ਅਭਿਆਸੀ ਸਕੱਤਰ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਕੁਲਦੀਪ ਸਿੰਘ ਅਤੇ ਹੋਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੌਜੂਦ ਹੋਏ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਤਾਰਾਂ ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਨੂੰ ਲੈ ਕੇ ਮੁੱਖ ਸਮਾਗਮ ਕਰਵਾਏ ਜਾਣਗੇ। ਜਿਸ ਵਿਚ ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਅਹਿਮ ਸ਼ਖਸੀਅਤਾਂ ਸ਼ਾਮਲ ਹੋਣਗੀਆਂ।

Share this Article
Leave a comment