ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ

Rajneet Kaur
2 Min Read

ਮੁਹਾਲੀ: ਪੰਜਾਬ ਸਰਕਾਰ ਰੇਤ ਮਾਫੀਆ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਚ ਰੇਤਾ-ਬੱਜਰੀ ਵੇਚਣ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।  ਜਿਸਦੇ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਹਰਜੋਤ ਬੈਂਸ ਰਸਮੀ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵੀ ਰੇਤ ਦੀ ਸਰਕਾਰੀ ਖੱਡ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਾਜਾਇਜ ਮਾਈਨਿੰਗ ਉੱਤੇ ਰੋਕ ਲਗਾਈ  ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ 90 ਫੀਸਦ ਨਾਜਾਇਜ਼ ਮਾਈਨਿੰਗ ਉੱਤੇ ਰੋਕ ਲਗਾਈ ਗਈ ਹੈ।ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਇਨ੍ਹਾਂ ਹੀ ਨਹੀਂ ਰੇਤ ਮਾਫੀਆ ‘ਤੇ ਵੀ ਕਾਬੂ ਪਾਇਆ ਜਾਵੇਗਾ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਉਪਲਬਧ ਹੋਵੇਗੀ।
ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਵਿੱਚ ਬਣਾਈ ਗਈ ਪਾਲਿਸੀ ਮਾਰਚ 2023 ਵਿੱਚ ਖਤਮ ਹੋਵੇਗੀ। ਇਹ ਪਾਲਿਸੀ ਤਿੰਨ ਸਾਲਾਂ ਦੇ ਲਈ ਬਣਾਈ ਗਈ ਸੀ। ਜਿਸ ਕਾਕਨ ਕੀਮਤਾਂ ਵਿੱਚ ਵਾਧਾ ਹੋਇਆ। ਜਿਸ ਤੋਂ ਬਾਅਦ 7 ਬਲਾਕਾਂ ਦੇ ਠੇਕੇਦਾਰਾਂ ਨੂੰ ਸੱਦ ਕੇ ਮੀਟਿੰਗ ਕੀਤੀ ਗਈ ਸੀ। ਨਾਲ ਹੀ ਕਿਹਾ ਗਿਆ ਸੀ ਕਿ ਗੈਰ ਕਾਨੂੰਨੀ ਮਾਇਨਿੰਗ ਨਹੀਂ ਕੀਤੀ ਜਾਵੇਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment