ਦਿਲ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ

TeamGlobalPunjab
3 Min Read

ਨਿਊਜ਼ ਡੈਸਕ: ਦਿਲ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਣ ਅੰਗ ਹੈੇੇ। ਦਿਲ ਖੂਨ ਨੂੰ ਸਰੀਰ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਾਉਣ ਦਾ ਕੰਮ ਕਰਦਾ ਹੈ। ਇਸ ਖੂਨ ਨਾਲ ਹੀ ਸਾਡੇ ਪੂਰੇ ਸਰੀਰ ਨੂੰ ਪੋਸ਼ਕ ਤੱਤ ਅਤੇ ਆਕਸੀਜਨ ਮਿਲਦੀ ਹੈ ਅਤੇ ਸਾਡਾ ਸਰੀਰ ਸਹੀ ਤਰੀਕੇ ਨਾਲ ਕੰਮ ਕਰਨ ਦੇ ਯੋਗ ਬਣਦਾ ਹੈ। ਇਸ ਲਈ ਤੰਦਰੁਸਤ ਸਰੀਰ ਲਈ ਦਿਲ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਦਿਲ ਨੂੰ ਸਿਹਤਮੰਦ ਰੱਖਣ ਲਈ ਕੋਲੈਸਟਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਦਿਲ ਦੇ ਨਾਲ-ਨਾਲ ਪੂਰੇ ਸਰੀਰ ਨੂੰ ਤੰਦਰੁਸਤ ਰੱਖਣ ਲਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਖੁਰਾਕ ਖਾਣਾ ਬਹੁਤ ਜ਼ਰੂਰੀ ਹੈ। ਇਸ ਲਈ ਦਿਲ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ‘ਚ ਇਨ੍ਹਾਂ ਚੀਜ਼ਾਂ ਨੂੰ ਸ਼ਾਮਲ ਕਰੋ…

ਭਿੰਡੀ, ਬੈਂਗਣ, ਬੀਨਜ਼ ਆਦਿ ਸਬਜ਼ੀਆਂ ਨੂੰ ਜ਼ਿਆਦਾਤਰ ਲੋਕ ਖਾਣਾ ਪਸੰਦ ਨਹੀਂ ਕਰਦੇ। ਪਰ ਇਹ ਸਬਜ਼ੀਆਂ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਇਨ੍ਹਾਂ ‘ਚ ਫਾਈਬਰ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ਵਿਚ ਸਹਾਇਤਾ ਕਰਦੀ ਹੈ। ਇਸ ਲਈ ਹਫਤੇ ‘ਚ ਘੱਟੋ-ਘੱਟ ਦੋ ਵਾਰ ਇਨ੍ਹਾਂ ਸਬਜ਼ੀਆਂ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

- Advertisement -

ਦਿਲ ਨੂੰ ਸਿਹਤਮੰਦ ਰੱਖਣ ਲਈ ਖੱਟੇ ਫਲਾਂ ਨੂੰ ਖੁਰਾਕ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਇਨ੍ਹਾਂ ਫਲਾਂ ‘ਚ ਤੁਸੀਂ ਨਿੰਬੂ ਤੇ ਸੰਤਰਾ ਆਦਿ ਦਾ ਸੇਵਨ ਕਰ ਸਕਦੇ ਹੋ। ਇਨ੍ਹਾਂ ਫਲਾਂ ਵਿਚ ਵਿਟਾਮਿਨ-ਸੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਸਾਡੇ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦੇ ਹਨ। ਜਿਸ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ। ਰੋਜ਼ਾਨਾ ਇਕ ਸੇਬ ਦਾ ਸੇਵਨ ਕਰਨਾ ਦਿਲ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਲਈ ਰੋਜ਼ਾਨਾ ਨਾਸ਼ਤਾ ਕਰਨ ਤੋਂ 1 ਘੰਟੇ ਬਾਅਦ ਜਾਂ ਦੁਪਹਿਰ ਦੇ ਖਾਣੇ ਤੋਂ 1-2 ਘੰਟੇ ਬਾਅਦ ਇੱਕ ਸੇਬ ਜ਼ਰੂਰ ਖਾਣਾ ਚਾਹੀਦਾ ਹੈ।

ਗ੍ਰੀਨ ਟੀ ‘ਚ ਬਹੁਤ ਸਾਰੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਂਦੇ ਹਨ। ਦਿਲ ਨੂੰ ਸਿਹਤਮੰਦ ਰੱਖਣ ਲਈ ਨਿਯਮਿਤ ਰੂਪ ‘ਚ ਗ੍ਰੀਨ ਟੀ ਦਾ ਸੇਵਨ ਕਰਨਾ ਲਾਭਕਾਰੀ ਹੁੰਦੀ ਹੈ। ਗ੍ਰੀਨ ਟੀ ਦਿਲ ਨੂੰ ਸਿਹਤਮੰਦ ਰੱਖਦੀ ਹੈ ਅਤੇ ਮੋਟਾਪੇ ਨੂੰ ਵੀ ਨਿਯੰਤਰਿਤ ਰੱਖਦੀ ਹੈ।

ਓਟ ਮੀਲ ਨਾਲ ਕੋਲੇਸਟ੍ਰੋਲ ਕੰਟੋਰੋਲ ‘ਚ ਰਹਿੰਦਾ ਹੈ। ਇਸ ‘ਚ ਫਾਈਬਰ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਮੋਟਾਪਾ ਘਟਾਉਣ ‘ਚ ਵੀ ਬਹੁਤ ਫਾਇਦੇਮੰਦ ਹੁੰਦਾ ਹੈੇ। ਇਸ ਲਈ ਓਟਸ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਕਰਨਾ ਚਾਹੀਦਾ ਹੈ।

- Advertisement -

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

Share this Article
Leave a comment