ਕਿਸਾਨ ਅੰਦੋਲਨ ਦੀ ਹਮਾਇਤ ਕਰਨ ‘ਤੇ ਦਿਲਜੀਤ ਦੋਸਾਂਝ ਖ਼ਿਲਾਫ਼ ਇਨਕਮ ਟੈਕਸ ਦੀ ਕਾਰਵਾਈ?

TeamGlobalPunjab
2 Min Read

ਚੰਡੀਗੜ੍ਹ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਪੰਜਾਬ ਦੇ ਗਾਇਕਾਂ ਅਤੇ ਅਦਾਕਾਰਾਂ ‘ਤੇ ਹੁਣ ਕੇਂਦਰੀ ਏਜੰਸੀਆਂ ਸਰਗਰਮ ਹੋ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਮਦਨ ਕਰ ਵਿਭਾਗ ਨੇ ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੇ ਵਿਦੇਸ਼ਾਂ ਚੋਂ ਗ਼ੈਰਕਾਨੂੰਨੀ ਢੰਗ ਦੇ ਨਾਲ ਫੰਡ ਹਾਸਲ ਕੀਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਲਜੀਤ ਦੋਸਾਂਝ ਖ਼ਿਲਾਫ਼ ਲੀਗਲ ਰਾਈਟਜ਼ ਅਬਜ਼ਰਵੇਟਰੀ ਨੇ ਸ਼ਿਕਾਇਤ ਕੀਤੀ ਸੀ। ਜਿਸ ਦਾ ਨੋਟਿਸ ਲੈਂਦੇ ਹੋਏ ਆਮਦਨ ਕਰ ਵਿਭਾਗ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸ਼ਿਕਾਇਤ ਵਿੱਚ ਲਿਖਿਆ ਗਿਆ ਹੈ ਕਿ ਕਿਸਾਨ ਅੰਦੋਲਨ ਲਈ ਦਿਲਜੀਤ ਦੋਸਾਂਝ ਨੇ ਯੂਕੇ ਅਤੇ ਕੈਨੇਡਾ ਤੋਂ ਕਥਿਤ ਤੌਰ’ ਤੇ ਫੰਡ ਹਾਸਲ ਕੀਤੇ ਹਨ।

ਕਿਸਾਨਾਂ ਨੂੰ ਸਮਰਥਨ ਕਰਨ ਲਈ ਪਾਲੀਵੁੱਡ ਦੇ ਨਾਲ-ਨਾਲ ਹਰ ਪੰਜਾਬੀ ਸਿੰਗਰ ਨੇ ਮੂਹਰੇ ਆ ਕੇ ਕੇਂਦਰ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ। ਕਿਸਾਨਾਂ ਦੇ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਵਿਚ ਵੀ ਵੱਡੀ ਗਿਣਤੀ ਅੰਦਰ ਪੰਜਾਬੀ ਗਾਇਕ ਸ਼ਾਮਲ ਹੋਏ ਹਨ।

ਦਿਲਜੀਤ ਦੋਸਾਂਝ ਤੋਂ ਪਹਿਲਾਂ ਪੰਜਾਬੀ ਗਾਇਕ ਰਣਜੀਤ ਬਾਵਾ ਖ਼ਿਲਾਫ਼ੀ ਇਨਕਮ ਟੈਕਸ ਨੇ ਨੋਟਿਸ ਜਾਰੀ ਕੀਤਾ ਸੀ। ਹੁਣ ਦਿਲਜੀਤ ਦੋਸਾਂਝ ਖਿਲਾਫ ਵੀ ਆਮਦਨ ਕਰ ਵਿਭਾਗ ਨੇ ਵਿਦੇਸ਼ਾਂ ਤੋਂ ਕਥਿਤ ਤੌਰ ‘ਤੇ ਫੰਡ ਹਾਸਲ ਕਰਨ ਸਬੰਧੀ ਕਾਰਵਾਈ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ਨੇ ਕਿਸਾਨ ਅੰਦੋਲਨ ਜਾਰੀ ਰੱਖਣ ਦੇ ਲਈ ਇੱਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਕੀਤੀ ਸੀ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵੀਹ ਲੱਖ ਰੁਪਏ ਮਦਦ ਦਾ ਵੀ ਐਲਾਨ ਕੀਤਾ ਸੀ।

- Advertisement -

Share this Article
Leave a comment