ਲੁਧਿਆਣਾ: ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਗ੍ਰੈਂਡ ਵਾਕ ਮਾਲ ‘ਚ ਸਥਿਤ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ‘ਤੇ ਰੇਡ ਮਾਰੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਆਮਦਨ ਕਰ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੋਂ ਰਿਕਾਰਡ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਉਪਰੋਕਤ ਥਾਵਾਂ ‘ਤੇ ਈ.ਡੀ. ਵਲੋਂ ਵੀ ਛਾਪੇਮਾਰੀ ਕੀਤੀ ਗਈ ਸੀ।