ਚੰਡੀਗੜ੍ਹ: ਪੰਜਾਬ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖਿਲਾਫ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਨੇ ਅੱਜ ਸਵੇਰੇ ਦੋਆਬੇ ਵਿੱਚ ਕਾਂਗਰਸੀ ਆਗੂ ਦੇ ਘਰ ਛਾਪਾ ਮਾਰਿਆ ਹੈ। ਵਿਭਾਗ ਦੀ ਟੀਮ ਸਾਰੇ ਆਗੂਆਂ ਦੇ ਟਿਕਾਣਿਆਂ ਦੀ ਜਾਂਚ ਕਰ ਰਹੀ ਹੈ।
ਅਧਿਕਾਰੀ ਕਈ ਗੱਡੀਆਂ ਵਿੱਚ ਪਹੁੰਚੇ, ਜਿਨ੍ਹਾਂ ਦੇ ਨਾਲ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਜਵਾਨ ਵੀ ਮੌਜੂਦ ਸਨ। ਟੀਮ ਦੇ ਪਹੁੰਚਦੇ ਹੀ ਘਰ ਦੇ ਗੇਟ ਅੰਦਰੋਂ ਬੰਦ ਕਰ ਲਏ ਗਏ। ਰਿਪੋਰਟਾਂ ਅਨੁਸਾਰ, ਇਹ ਕਰਵਾਈ ਆਮਦਨ ਕਰ ਵਿਭਾਗ ਵੱਲੋਂ ਕੀਤੀ ਗਈ ਹੈ, ਹਾਲਾਂਕਿ ਅਜੇ ਤਕ ਕਿਸੇ ਅਧਿਕਾਰੀ ਵੱਲੋਂ ਇਸ ਦੀ ਪੱਕੀ ਪੁਸ਼ਟੀ ਨਹੀਂ ਹੋਈ। ਜਿਸ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ, ਉਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।
ਇਸਦੇ ਨਾਲ ਹੀ, ਰਾਣਾ ਗੁਰਜੀਤ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਵੀ ਛਾਪੇਮਾਰੀ ਹੋਣ ਦੀ ਖਬਰ ਸਾਹਮਣੇ ਆਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।