ਪਾਸਟਰ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਇਨਕਮ ਟੈਕਸ ਨੇ ਕੀਤੀ ਛਾਪੇਮਾਰੀ

Rajneet Kaur
2 Min Read

ਜਲੰਧਰ : ਜਲੰਧਰ ਦੇ ਈਸਾਈ ਭਾਈਚਾਰੇ ਦੇ ਆਗੂ ਅਤੇ ਖੁਰਲਾ ਕਿੰਗਰਾ ਚਰਚ ਦੇ ਪਾਦਰੀ ਅੰਕੁਰ ਨਰੂਲਾ ਦੇ ਘਰ ਅਤੇ ਪੰਜਾਬ ਅਤੇ ਚੰਡੀਗੜ੍ਹ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਇਨਕਮ ਕਰ ਵਿਭਾਗ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਆਮਦਨ ਕਰ ਵਿਭਾਗ ਦੀ ਟੀਮ ਨੇ ਪਾਦਰੀ ਅੰਕੁਰ ਨਰੂਲਾ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਕੇਂਦਰੀ ਬਲਾਂ ਦੇ ਨਾਲ ਇਨਕਮ ਟੈਕਸ ਦੀ  ਟੀਮ ਮੰਗਲਵਾਰ ਸਵੇਰੇ 6 ਵਜੇ ਉਨ੍ਹਾਂ ਦੇ ਘਰ ਪਹੁੰਚੀ। ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ।

ਟੀਮ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਨਜ਼ਰਬੰਦ ਕੀਤਾ ਹੈ ।ਕਿਸੇ ਨੂੰ ਕਿਤੇ ਜਾਣ ਦੀ ਇਜ਼ਾਜ਼ਤ ਨਹੀਂ ਦਿਤੀ ਜਾ ਰਹੀ। ਇਸ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਹੈ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਪਾਦਰੀ ਦੇ ਘਰ ਅਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਪਿਛਲੀ ਵਾਰ ਹੋਈ ਛਾਪੇਮਾਰੀ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪਾਸਟਰ ਵਿਦੇਸ਼ ਵਿੱਚ ਨਿਵੇਸ਼ ਕਰ ਰਹੇ ਹਨ। ਪਾਦਰੀ ਸਵਿਟਜ਼ਰਲੈਂਡ ਵਿੱਚ ਇੱਕ ਚਰਚ ਬਣ ਰਿਹਾ ਹੈ। ਇਸ ਦੇ ਲਈ ਭਾਰਤ ਤੋਂ ਉੱਥੇ ਪੈਸੇ ਭੇਜੇ ਗਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment