ਸਰਕਾਰ ਨੇ ਇਨਕਮ ਟੈਕਸ ਰਿਟਰਨ ਭਰਨ ਦੀ ਮਿਆਦ ‘ਚ ਕੀਤਾ ਵਾਧਾ

TeamGlobalPunjab
1 Min Read

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਇਨਕਮ ਟੈਕਸ ਰਿਟਰਨ ਦੀ ਮਿਆਦ ਫਿਰ ਵਧਾ ਦਿੱਤੀ ਹੈ। ਪਹਿਲਾਂ ਇਸਦੀ ਸਮਾਂ ਸੀਮਾ 31 ਦਸੰਬਰ 2021 ਸੀ ਜੋ ਲੰਘ ਗਈ ਹੈ। ਲੋਕਾਂ ਨੂੰ ਰਾਹਤ ਦਿੰਦਿਆਂ ਸਰਕਾਰ ਨੇ ਹੁਣ ਇਸ ਦੀ ਤਰੀਕ ਵਧਾ ਕੇ 15 ਮਾਰਚ 2022 ਕਰ ਦਿੱਤੀ ਹੈ।

ਇਨਕਮ ਟੈਕਸ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਹੁਣ ਤੁਸੀਂ 15 ਮਾਰਚ ਤੱਕ ਇਨਕਮ ਟੈਕਸ ਰਿਟਰਨ ਫਾਈਲ ਕਰ ਸਕੋਗੇ। ਇਸ ਤੋਂ ਇਲਾਵਾ ਟੈਕਸ ਆਡਿਟ ਦੀ ਮਿਤੀ 15 ਫਰਵਰੀ 2022 ਤੱਕ ਵਧਾ ਦਿੱਤੀ ਗਈ ਹੈ। ਸਰਕਾਰ ਨੇ ਵਿੱਤੀ ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 15 ਮਾਰਚ, 2022 ਤੱਕ ਵਧਾ ਦਿੱਤੀ ਹੈ।

Share this Article
Leave a comment