ਕਈ ਰਾਜਾਂ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਵਧੀ ਮੰਗ

Rajneet Kaur
2 Min Read

ਨਿਊਜ਼ ਡੈਸਕ: ਕਈ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਵੱਧ ਰਹੀ ਹੈ। ਸਰਕਾਰੀ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਕਈ ਰਾਜਾਂ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਤੋਂ ਬਾਅਦ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਪੁਰਾਣੀ ਪੈਨਸ਼ਨ ਸਕੀਮ ਇੱਕ ਅਹਿਮ ਮੁੱਦਾ ਹੈ। ਰਾਜਸਥਾਨ, ਛੱਤੀਸਗੜ੍ਹ ਅਤੇ ਪੰਜਾਬ ਵਿੱਚ ਸਰਕਾਰ ਇੱਕ ਵਾਰ ਫਿਰ ਪੁਰਾਣੀ ਪੈਨਸ਼ਨ ਸਕੀਮ ਵਿੱਚ ਤਬਦੀਲ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਕੋਈ ਠੋਸ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ ਪਰ ਵਿਰੋਧੀ ਧਿਰ ਇਸ  ਨੂੰ ਮੁੱਦਾ ਬਣਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਅਸਰ ਵੀ ਦੇਖਣ ਨੂੰ ਮਿਲ ਸਕਦਾ ਹੈ। ਫਿਲਹਾਲ ਇਹ ਮੰਨਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇਣ ‘ਤੇ ਵਿਚਾਰ ਕਰ ਸਕਦੀ ਹੈ, ਜਿਨ੍ਹਾਂ ਦੀ ਭਰਤੀ ਲਈ 31 ਦਸੰਬਰ 2003 ਨੂੰ ਜਾਂ ਇਸ ਤੋਂ ਪਹਿਲਾਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।

ਪੁਰਾਣੀ ਪੈਨਸ਼ਨ ਸਕੀਮ ਦੇ ਲਾਭਾਂ ਦੀ ਗੱਲ ਕਰੀਏ ਤਾਂ ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਹ ਆਖਰੀ  ਤਨਖਾਹ ਦੇ ਅਧਾਰ ‘ਤੇ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਵੇਂ-ਜਿਵੇਂ ਮਹਿੰਗਾਈ ਦਰ ਵਧਦੀ ਹੈ, ਡੀਏ ਵੀ ਵਧਦਾ ਹੈ। ਜਦੋਂ ਸਰਕਾਰ ਨਵਾਂ ਤਨਖਾਹ ਕਮਿਸ਼ਨ ਲਾਗੂ ਕਰਦੀ ਹੈ ਤਾਂ ਵੀ ਇਹ ਪੈਨਸ਼ਨ ਵਧਾ ਦਿੰਦੀ ਹੈ।

Share this Article
Leave a comment