ਭਾਰਤੀ ਵਿਦਿਆਰਥੀਆਂ ਦੀਆਂ ਵਧੀਆਂ ਮੁਸ਼ੀਕਲਾਂ, ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ ਨੇ ਦਾਖਲੇ ‘ਤੇ ਲਗਾਈ ਪਾਬੰਦੀ

Rajneet Kaur
2 Min Read

ਮੈਲਬਰਨ :  ਆਸਟ੍ਰੇਲੀਆ ਦੀਆਂ ਘੱਟੋ-ਘੱਟ ਪੰਜ ਯੂਨੀਵਰਸਿਟੀਆਂ ਨੇ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿਤੀ ਹੈ।  ਰਿਪੋਰਟ ਦੇ ਅਨੁਸਾਰ, ਦੱਖਣੀ ਏਸ਼ੀਆ ਤੋਂ ਇਸ ਦੇਸ਼ ਵਿੱਚ ਕੰਮ ਕਰਨ ਦੀ ਮੰਗ ਕਰਨ ਵਾਲੀਆਂ ਧੋਖਾਧੜੀ ਵਾਲੀਆਂ ਅਰਜ਼ੀਆਂ ਵਿੱਚ ਵਾਧਾ ਦੇਖਿਆ ਗਿਆ ਹੈ।  ਇਨ੍ਹਾਂ ‘ਚ ਪੰਜਾਬ, ਹਰਿਆਣਾ ਸਮੇਤ ਭਾਰਤ ਦੇ ਕਈ ਹੋਰ ਸੂਬੇ ਵੀ ਸ਼ਾਮਿਲ ਹਨ। ਆਸਟ੍ਰੇਲੀਆ ਵਿਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2019 ਦੇ ਸਭ ਤੋਂ ਵੱਧ 75,000 ਦੇ ਅੰਕੜੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ।

ਮਿਲੀ ਜਾਣਕਾਰੀ ਅਨੁਸਾਰ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੌਜੂਦਾ ਵਾਧੇ ਨੇ ਆਸਟ੍ਰੇਲੀਆ ਦੀ ਇਮੀਗ੍ਰੇਸ਼ਨ ਪ੍ਰਣਾਲੀ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨਾਲ ਦੇਸ਼ ਦੇ ਮੁਨਾਫ਼ੇ ਵਾਲੇ ਅੰਤਰਰਾਸ਼ਟਰੀ ਸਿੱਖਿਆ ਬਾਜ਼ਾਰ ‘ਤੇ ਸੰਭਾਵੀ ਲੰਬੇ ਸਮੇਂ ਦੇ ਪ੍ਰਭਾਵਾਂ ਬਾਰੇ ਸੰਸਦ ਮੈਂਬਰਾਂ ਅਤੇ ਸਿੱਖਿਆ ਖੇਤਰ ਦੀਆਂ ਚਿੰਤਾਵਾਂ ਵਿਚ ਵੀ ਵਾਧਾ ਹੋਇਆ ਹੈ।

ਗਲੋਬਲ ਐਜੂਕੇਸ਼ਨ ਫਰਮ ਨਵਿਤਾਸ ਦੇ ਜੌਹਨ ਚਿਊ ਨੇ ਕਿਹਾ ਕਿ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਤੋਂ ਕਿਤੇ ਵੱਧ ਹੈ।” ਉਨ੍ਹਾਂ ਨੇ ਕਿਹਾ, ‘ਸਾਨੂੰ ਪਤਾ ਸੀ ਕਿ ਗਿਣਤੀ ‘ਚ ਭਾਰੀ ਵਾਧਾ ਹੋਵੇਗਾ ਪਰ ਇਸ ਦੇ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ।’ ਇਸ ਸਥਿਤੀ ਨਾਲ ਨਜਿੱਠਣ ਲਈ ਹੁਣ ਕਈ ਯੂਨੀਵਰਸਿਟੀਆਂ  ਪਾਬੰਦੀ ਲਗਾ ਰਹੀਆਂ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਨ ਯੂਨੀਵਰਸਿਟੀ, ਵੋਲੋਂਗੌਂਗ ਯੂਨੀਵਰਸਿਟੀ, ਟੋਰੇਨਸ ਯੂਨੀਵਰਸਿਟੀ ਅਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਪਾਬੰਦੀਸ਼ੁਦਾ ਕਾਰਵਾਈ ਕੀਤੀ ਹੈ।

ਦਸ ਦਈਏ ਕਿ  ਫਰਵਰੀ ਵਿੱਚ, ਪਰਥ ਸਥਿਤ ਐਡਿਥ ਕੋਵਨ ਯੂਨੀਵਰਸਿਟੀ ਨੇ ਭਾਰਤ ਦੇ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਬਿਨੈਕਾਰਾਂ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਤੋਂ ਬਾਅਦ, ਮਾਰਚ ਵਿੱਚ, ਵਿਕਟੋਰੀਆ ਯੂਨੀਵਰਸਿਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਸਮੇਤ ਅੱਠ ਭਾਰਤੀ ਸੂਬਿਆਂ ਦੇ ਵਿਦਿਆਰਥੀਆਂ ਦੀਆਂ ਅਰਜ਼ੀਆਂ ‘ਤੇ ਪਾਬੰਦੀਆਂ ਵਧਾ ਦਿੱਤੀਆਂ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment