ਅਮਰੀਕਾ ‘ਚ ਭਾਰਤੀ ਵਿਦਿਆਰਥੀਆਂ ਦੀ ਵਧੀ ਗਿਣਤੀ, ਚੀਨੀ ਵਿਦਿਆਰਥੀਆਂ ਨੂੰ ਪਛਾੜਨ ਦੀ ਉਮੀਦ

Rajneet Kaur
2 Min Read

ਵਾਸ਼ਿੰਗਟਨ:  ਇਕ ਰੀਪੋਰਟ ਅਨੁਸਾਰ ਅਮਰੀਕਾ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ। ਅਮਰੀਕਾ ਵਿੱਚ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਭਾਰਤੀਆਂ ਦੀ 11.8 ਪ੍ਰਤੀਸ਼ਤ  ਤੋਂ ਵਧ ਕੇ 21 ਪ੍ਰਤੀਸ਼ਤ ਹੋ ਗਈ ਹੈ। ਜਿਸ ਦਰ ਨਾਲ ਭਾਰਤੀ ਵਿਦਿਆਰਥੀ ਅਮਰੀਕਾ ਜਾ ਰਹੇ ਹਨ, ਆਉਣ ਵਾਲੇ ਸਾਲਾਂ ਵਿੱਚ ਚੀਨੀ ਵਿਦਿਆਰਥੀਆਂ ਨੂੰ ਪਛਾੜਨ ਦੀ ਉਮੀਦ ਹੈ। ਜੂਨ ਤੋਂ ਅਗਸਤ ਦਰਮਿਆਨ 82,000 ਵੀਜ਼ੇ ਜਾਰੀ ਕੀਤੇ ਗਏ ਹਨ, ਜੋ ਕਿ ਸਾਰੇ ਦੇਸ਼ਾਂ ਵਿੱਚੋਂ ਸਭ ਤੋਂ ਵੱਧ ਹਨ।

 ਅਮਰੀਕਾ ‘ਚ  ਸਾਲ 2021-22 ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਚ 80 ਫੀਸਦੀ ਦਾ ਵਾਧਾ ਹੋਇਆ ਹੈ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਹੁਣ 2.68 ਲੱਖ ਤੱਕ ਪਹੁੰਚ ਗਈ ਹੈ। ਭਾਰਤੀ ਵਿਦਿਆਰਥੀਆਂ ਦੇ ਵਾਧੇ ਦੀ ਦਰ ਵਿੱਚ ਕਰੀਬ 19 ਫੀਸਦੀ ਦਾ ਵਾਧਾ ਹੋਇਆ ਹੈ। ਅਮਰੀਕਾ ਵਿੱਚ ਹੁਣ 1.99 ਲੱਖ ਭਾਰਤੀ ਵਿਦਿਆਰਥੀ ਹਨ। ਚੀਨ ਤੋਂ ਬਾਅਦ ਹੁਣ ਅਮਰੀਕਾ ‘ਚ ਸਭ ਤੋਂ ਜ਼ਿਆਦਾ ਭਾਰਤੀ ਵਿਦਿਆਰਥੀ ਹਨ। ਜਿੱਥੇ ਭਾਰਤ ਤੋਂ ਵਿਦਿਆਰਥੀਆਂ ਦੀ ਗਿਣਤੀ ਵਧ ਰਹੀ ਹੈ, ਉੱਥੇ ਚੀਨ ਤੋਂ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ।

ਅਮਰੀਕਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 9.14 ਲੱਖ ਤੋਂ ਵਧ ਕੇ 9.48 ਲੱਖ ਹੋ ਗਈ ਹੈ। ਅਮਰੀਕੀ ਦੂਤਾਵਾਸ ਮੁਤਾਬਕ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਸਿਰਫ਼ ਭਾਰਤ ਤੋਂ ਨਹੀਂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਅਮਰੀਕਾ ਉੱਚ ਸਿੱਖਿਆ ਲਈ ਚੋਟੀ ਦਾ ਸਥਾਨ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਇਹ ਵੀ ਦਰਸਾਉਂਦਾ ਹੈ ਕਿ ਅਮਰੀਕਾ ਵਿਦਿਆਰਥੀਆਂ ਨੂੰ ਭਵਿੱਖ ਦੇ ਮੌਕੇ ਲਗਾਤਾਰ ਪ੍ਰਦਾਨ ਕਰ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment