ਪੁਲਿਸ ਸਟੇਸ਼ਨ ਅਤੇ ਸਰਕਾਰੀ ਇਮਾਰਤਾਂ ਦੀ ਵਧਾਈ ਸੁਰੱਖਿਆ, ਖੁਫੀਆ ਜਾਣਕਾਰੀ ਪਿੱਛੋਂ ਹਾਈ ਅਲਰਟ ‘ਤੇ ਪੁਲਿਸ

Rajneet Kaur
2 Min Read

ਲੁਧਿਆਣਾ : ਦੇਸ਼ ਵਿਰੋਧੀ ਅਨਸਰਾਂ ਵੱਲੋਂ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਝ ਮਹੀਨੇ ਪਹਿਲਾਂ ਖੁਫੀਆਂ ਏਜੰਸੀਆਂ ਵੱਲੋਂ ਇਨਪੁਟਸ ਦਿੱਤੀ ਗਈ ਸੀ ਕਿ ਅੱਤਵਾਦੀ ਪੰਜਾਬ ਵਿਚ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਸਬੰਧੀ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ।  ਅਧਿਕਾਰੀਆਂ ਵੱਲੋਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਿਵਸਥਾ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਥਾਣਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਸੀਪੀ ਲੁਧਿਆਣਾ ਵੱਲੋਂ ਸਾਰੇ ਥਾਣਿਆਂ ਦੇ ਅੰਦਰ ਤੇ ਬਾਹਰ ਸੁਰੱਖਿਆ ਪੁਖ਼ਤਾ ਕਰਨ ਲਈ ਸਾਰੇ ਉੱਚ ਅਧਿਕਾਰੀਆਂ ਤੇ ਥਾਣਾ ਇੰਚਾਰਜਾਂ ਨੂੰ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ। CP ਮਨਦੀਪ ਸਿੰਘ ਸਿੱਧੂ ਨੇ ਸਾਰੇ ਉੱਚ ਅਧਿਕਾਰੀਆਂ ਅਤੇ ਥਾਣੇਦਾਰਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਥਾਣਿਆਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਕਮਿਸ਼ਨਰ ਦਫ਼ਤਰ ‘ਚ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਹਰੇਕ ਵਿਅਕਤੀ ਦੇ CP ਦਫ਼ਤਰ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਉਸ ਦੇ ਸ਼ਨਾਖਤੀ ਕਾਰਡ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਬਾਹਰ ਦੇ ਥਾਣਿਆਂ ਵਿਚ ਜਾਂ ਹਾਈਵੇ ਉਤੇ ਬਣੇ ਥਾਣਿਆਂ ਵਿਚ ਜ਼ਿਆਦਾ ਚੌਕਸ ਵਰਤਣ ਨੂੰ ਕਿਹਾ ਗਿਆ ਹੈ ਕਿਉਂਕਿ ਅਜਿਹੇ ਥਾਣਿਆਂ ਜਾਂ ਇਮਾਰਤਾਂ ਉਤੇ ਹਮਲਾ ਕਰਕੇ ਭੱਜਣਾ ਆਸਾਨ ਹੁੰਦਾ ਹੈ।

DCP ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਹੁਕਮ ਸਿਰਫ਼ ਲੁਧਿਆਣਾ ਕਮਿਸ਼ਨਰੇਟ ਲਈ ਹੀ ਨਹੀਂ ਸਗੋਂ ਪੂਰੇ ਪੰਜਾਬ ਦੇ ਪੁਲਿਸ ਥਾਣਿਆਂ ਅਤੇ ਸਰਕਾਰੀ ਇਮਾਰਤਾਂ ਲਈ ਆਇਆ ਹੈ। ਸੁਰੱਖਿਆ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਲਈ ਸ਼ਹਿਰ ਵਿੱਚ ਰੋਜ਼ਾਨਾ ਸਪੈਸ਼ਲ ਨਾਕਾਬੰਦੀ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment