ਸੁਤੰਤਰਤਾ ਦਿਵਸ 2020 : ਗ੍ਰਹਿ ਮੰਤਰਾਲੇ ਨੇ ਸੁਤੰਤਰਤਾ ਦਿਵਸ ਸਮਾਰੋਹ ਦੇ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

TeamGlobalPunjab
2 Min Read

ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ‘ਚ ਸੁੰਤਤਰਤਾ ਦਿਵਸ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧ ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਆਜ਼ਾਦੀ ਦਿਵਸ ਸਮਾਗਮ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਕਾਰੀ ਦਫ਼ਤਰਾਂ ‘ਚ ਲੋਕਾਂ ਦੇ ਇਕੱਠੇ ਹੋਣ ਤੋਂ ਬਚਣ ਅਤੇ ਹਿਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਇਸ ‘ਚ ਸਾਰੇ ਸਰਕਾਰੀ ਦਫ਼ਤਰਾਂ ਸੂਬਿਆਂ ਤੇ ਰਾਜਪਾਲਾਂ ਨੂੰ ਕਿਹਾ ਕਿ ਉਹ ਜ਼ਿਆਦਾ ਲੋਕਾਂ ਨੂੰ ਇਕੱਠਾ ਕਰਨ ਤੋਂ ਬਚਣ ਤੇ ਸਮਾਗਮਾਂ ਲਈ ਤਕਨਾਲੋਜੀ ਦਾ ਇਸਤੇਮਾਲ ਕਰਨ।

ਸੰਯੁਕਤ ਸਕੱਤਰ ਅਨੁਜ ਕੁਮਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਸੂਬਿਆਂ ਨੂੰ ਪੱਤਰ ਲਿਖ ਕੇ ਦੱਸਿਆ ਕਿ 15 ਅਗਸਤ ਨੂੰ ਜਸ਼ਨ ਕਿਵੇਂ ਮਨਾਇਆ ਜਾਣਾ ਚਾਹੀਦਾ। ਪੱਤਰ ‘ਚ ਲਿਖਿਆ ਗਿਆ ਕਿ ਹਰ ਸਾਲ, ਆਜਾਦੀ ਦਿਵਸ ਜੋਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਵੀ ਆਜ਼ਾਦੀ ਦਿਵਸ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ ਪਰ ਕੋਵਿਡ-19 ਮਹਾਮਾਰੀ ਦੇ ਚਲਦਿਆਂ ਵੱਖ-ਵੱਖ ਸਮਾਗਮਾਂ ਜਾਂ ਗਤੀਵਿਧੀਆਂ ਦਾ ਆਯੋਜਨ ਕਰਦਿਆਂ ਸਮੇਂ ਕੁਝ ਸੁਰੱਖਿਆਤਮਕ ਕਦਮਾਂ ਨੂੰ ਧਿਆਨ ‘ਚ ਰੱਖਣਾ ਹੋਵੇਗਾ। ਇਸ ਆਯੋਜਨ ਦੌਰਾਨ ਸਮਾਜਿਕ ਦੂਰੀ ਬਣਾਏ ਰੱਖਣਾ, ਮਾਸਕ ਪਾਉਣਾ, ਸੈਨੇਟਾਈਜ਼ੇਸ਼ਨ ਤੇ ਜ਼ਿਆਦਾ ਲੋਕਾਂ ਨੂੰ ਇਕੱਠਿਆਂ ਕਰਨ ਤੋਂ ਬਚਣਾ ਹੋਵੇਗਾ।

ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ‘ਚ ਕਿਹਾ, ‘ਲਾਲ ਕਿਲ੍ਹੇ ‘ਚ ਹੋਣ ਵਾਲੇ ਸਮਾਗਮ ‘ਚ ਪ੍ਰਧਾਨ ਮੰਤਰੀ ਦਾ ਗਾਰਡ ਆਫ ਆਨਰ, 21 ਤੋਪਾਂ ਦੀ ਸਲਾਮੀ, ਪ੍ਰਧਾਨ ਮੰਤਰੀ ਦਾ ਭਾਸ਼ਣ ਤੇ ਰਾਸ਼ਟਰਗਾਨ ਹੋਵੇਗਾ।’

ਗ੍ਰਹਿ ਮੰਤਰਾਲੇ ਨੇ ਐਡਵਾਇਜ਼ਰੀ ਜਾਰੀ ਕਰ ਕਿਹਾ ਕਿ ਆਜ਼ਾਦੀ ਦਿਵਸ ਸਮਾਰੋਹ ‘ਚ ਕੋਵਿਡ-19 ਵਾਰਿਅਰਜ਼ ਜਿਵੇਂ ਡਾਕਟਰਾਂ, ਸਿਹਤ ਅਤੇ ਸਫਾਈ ਕਰਮੀਆਂ ਨੂੰ ਮਹਾਮਾਰੀ ਵਿਰੁੱਧ ਲੜਾਈ ‘ਚ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਸੱਦਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਤੋਂ ਉਭਰ ਚੁੱਕੇ ਕੁਝ ਮਰੀਜ਼ਾਂ ਨੂੰ ਵੀ ਇਸ ਸਮਾਗਮ ‘ਚ ਸੱਦਾ ਦਿੱਤਾ ਜਾਣਾ ਚਾਹੀਦਾ ਹੈ।

Share This Article
Leave a Comment