ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਵਰਕਰਾਂ ਨੇ ਆਜ਼ਾਦ ਉਮੀਦਵਾਰ ਦੇ ਮਾਰੀਆਂ ਗੋਲੀਆਂ

TeamGlobalPunjab
1 Min Read

ਅੰਮ੍ਰਿਤਸਰ : ਨਗਰ ਨਿਗਮ ਦੀਆਂ ਚੋਣਾਂ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਖੂਨੀ ਝੜਪ ਦੇਖਣ ਨੂੰ ਮਿਲੀ। ਅੰਮ੍ਰਿਤਸਰ ਦੇ ਵਾਰਡ ਨੰਬਰ 37 ਵਿਚ ਅਕਾਲੀ ਵਰਕਰ ਆਪਸ ਵਿਚ ਭਿੜ ਗਏ। ਇਸ ਦੌਰਾਨ ਗੋਲੀਬਾਰੀ ਵੀ ਹੋਈ। ਜਿਸ ਵਿੱਚ ਜਗਦੀਸ਼ ਦੀਸ਼ਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਰਅਸਲ ਜਗਦੀਸ਼ ਦੀਸ਼ਾ ਪਹਿਲਾਂ ਅਕਾਲੀ ਦਲ ਨਾਲ ਜੁੜਿਆ ਸੀ। ਪਰ ਨਗਰ ਨਿਗਮ ਦੀਆਂ ਚੋਣਾਂ ਵਿਚ ਉਸ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਅਤੇ 37 ਨੰਬਰ ਵਾਰਡ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਅਕਾਲੀ ਵਰਕਰਾਂ ਨੇ ਜਗਦੀਸ਼ ਦੀਸ਼ਾ ਦੇ ਚੋਣ ਲੜਨ ਦਾ ਵਿਰੋਧ ਕੀਤਾ।

ਇਹ ਵਿਰੋਧ ਇਸ ਕਦਰ ਵਧ ਗਿਆ ਕਿ ਝੜਪ ਨੇ ਖੂਨੀ ਰੂਪ ਧਾਰ ਲਿਆ। ਅਕਾਲੀ ਦਲ ਦੱਖਣੀ ਦੇ ਹਲਕਾ ਇੰਚਾਰਜ ਤਲਬੀਰ ਗਿੱਲ ਦੇ ਨਜ਼ਦੀਕੀ ਦੋ ਸਕੇ ਭਰਾ ਰਾਜਾ ਅਤੇ ਲਾਡਾ ਦੀ ਜਗਦੀਸ਼ ਦੀਸ਼ਾ ਦੇ ਨਾਲ ਝੜਪ ਹੋਈ। ਇਸ ਦੌਰਾਨ ਰਾਜਾ ਅਤੇ ਲਾਡਾ ਨੇ ਜਗਦੀਸ਼ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ਦੌਰਾਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Share this Article
Leave a comment