ਅਕਾਲੀ ਦਲ ਆਗੂ ਅਤੇ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਦੇ ਭਰਾ ਇੰਦਰ ਸੇਖੜੀ ਹੋਏ ਭਾਜਪਾ ‘ਚ ਸ਼ਾਮਲ

TeamGlobalPunjab
1 Min Read

ਬਟਾਲਾ : ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ  ਅੱਜ ਅਕਾਲੀ ਦਲ ਦਾ ਪਲਾ ਛੱਡ ਬਟਾਲਾ ਵਿਖੇ ਭਾਜਪਾ ਨੇਤਾ ਤਰੁਣ ਚੁੱਘ ਅਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੀ ਅਗਵਾਈ ‘ਚ ਭਾਜਪਾ ‘ਚ ਸ਼ਾਮਲ ਹੋ ਗਏ।

ਉਥੇ ਹੀ ਤਰੁਣ ਚੁੱਘ ਵਲੋਂ ਉਹਨਾਂ ਦਾ ਪਾਰਟੀ ‘ਚ ਸਵਾਗਤ ਕੀਤਾ ਗਿਆ ਅਤੇ ਉਹਨਾਂ ਕਿਹਾ ਕਿ ਭਾਜਪਾ ਨੂੰ ਵੱਡੀ ਮਜਬੂਤੀ ਮਿਲ ਰਹੀ ਹੈ, ਕਿਉਕਿ ਲਗਾਤਾਰ ਵੱਡੀ ਗਿਣਤੀ ‘ਚ ਲੋਕ ਭਾਜਪਾ ਨੂੰ ਸਮਰਥਨ ਦੇ ਰਹੇ ਹਨ।

ਇਸ ਮੌਕੇ ਇੰਦਰ ਸੇਖੜੀ ਨੇ ਕਿਹਾ ਕਿ ਜਦੋਂ ਪਿਛਲੇ ਸਮੇ ਉਹ ਅਕਾਲੀ ਦਲ ‘ਚ ਸ਼ਾਮਲ ਹੋਏ ਸਨ ਉਦੋਂ ਵੀ ਉਹਨਾਂ ਦਾ ਮਨ ਭਾਜਪਾ ‘ਚ ਸ਼ਾਮਲ ਹੋਣ ਦਾ ਸੀ ਅਤੇ ਅਤੇ ਭਾਜਪਾ ਵਲੋਂ ਵੀ ਉਹਨਾਂ ਨੂੰ ਸੰਪਰਕ ਕੀਤਾ ਗਿਆ ਸੀ ਅਤੇ ਅਖੀਰ ਅੱਜ ਉਹ ਭਾਜਪਾ ‘ਚ ਸ਼ਾਮਲ ਹੋਏ ਹਨ। ਇੰਦਰ ਸੇਖੜੀ ਨੇ ਕਿਹਾ ਕਿ ਉਹ ਪੂਰਨ ਤੌਰ ‘ਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਨੂੰ ਸਮਰਥਨ ਦੇ ਰਹੇ ਹਨ ਅਤੇ ਅੱਗੇ ਵੀ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨਗੇ।

Share this Article
Leave a comment