ਨਵੀਂ ਦਿੱਲੀ : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ‘ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ‘ਤੇ ਭਾਜਪਾ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਅਨਿਲ ਬਲੂਨੀ ਅਤੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ ਵੀ ਮੌਜੂਦ ਸਨ।
Delighted to welcome Sardar Inderjeet Singh Ji, the grandson of stalwart & India’s first Sikh President Giani Zail Singh Ji, & a large number of his supporters into the @BJP4India pariwar today. @BJP4Punjab pic.twitter.com/pfKodaIoCG
— Hardeep Singh Puri (@HardeepSPuri) September 13, 2021
ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਅੱਜ ਲੰਬੇ ਸਮੇਂ ਬਾਅਦ ਉਨ੍ਹਾਂ ਦੇ ਦਾਦਾ ਜੀ ਦੀ ਇੱਛਾ ਪੂਰੀ ਹੋਈ ਹੈ। ਕਾਂਗਰਸ ਨੇ ਉਨ੍ਹਾਂ ਦੀ ਵਫ਼ਾਦਾਰੀ ਦੇ ਬਾਵਜੂਦ ਜਿਸ ਤਰ੍ਹਾਂ ਦਾ ਸਲੂਕ ਕੀਤਾ, ਉਸ ਨਾਲ ਉਨ੍ਹਾਂ ਦਾ ਦਿਲ ਦੁਖਿਆ ਸੀ।
ਉਨ੍ਹਾਂ ਕਿਹਾ,‘‘ਮੇਰੇ ਦਾਦਾ ਜੀ ਚਾਹੁੰਦੇ ਸਨ ਕਿ ਮੈਂ ਭਾਜਪਾ ’ਚ ਜਾਵਾਂ। ਉਨ੍ਹਾਂ ਨੇ ਮੈਨੂੰ ਅਟਲ ਬਿਹਾਰੀ ਵਾਜਪਾਈ ਅਤੇ ਲਾਲਕ੍ਰਿਸ਼ਨ ਅਡਵਾਨੀ ਕੋਲੋਂ ਆਸ਼ੀਰਵਾਦ ਲੈਣ ਭੇਜਿਆ ਸੀ।’