ਲਹਿੰਬਰ ਹੁਸੈਨਪੁਰੀ ਦੇ ਘਰੇਲੂ ਵਿਵਾਦ ’ਤੇ ਲਾਈਵ ਹੋ ਕੇ ਬੋਲੇ ਇੰਦਰਜੀਤ ਨਿੱਕੂ, ਦੇਖੋ ਵੀਡੀਓ

TeamGlobalPunjab
1 Min Read

ਨਿਊਜ਼ ਡੈਸਕ: ਲਹਿੰਬਰ ਹੁਸੈਨਪੁਰੀ ਇਨ੍ਹੀਂ ਦਿਨੀਂ ਘਰੇਲੂ ਵਿਵਾਦ ਕਾਰਨ ਸੁਰਖ਼ੀਆਂ ’ਚ ਬਣੇ ਹੋਏ ਹਨ। ਲਹਿੰਬਰ ਹੁਸੈਨਪੁਰੀ ’ਤੇ ਜਿੱਥੇ ਪਤਨੀ, ਬੱਚਿਆਂ ਤੇ ਸਾਲੀ ਨੇ ਕੁੱਟਮਾਰ ਸਣੇ ਗੰਭੀਰ ਇਲਜ਼ਾਮ ਲਗਾਏ ਹਨ, ਉੱਥੇ ਹੀ ਗਾਇਕ ਲਹਿੰਬਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਤੇ ਸਿਰੇ ਤੋਂ ਨਕਾਰ ਦਿੱਤਾ।

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ‘ਤੇ ਲਹਿੰਬਰ ਹੁਸੈਨਪੁਰੀ ਦੇ ਵਿਵਾਦ ’ਤੇ ਆਪਣੀ ਰਾਏ ਰੱਖੀ ਹੈ। ਨਿੱਕੂ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਲਹਿੰਬਰ ਹੁਸੈਨਪੁਰੀ ਦੇ ਪਰਿਵਾਰ ’ਚ ਅਜਿਹਾ ਹੋ ਰਿਹਾ ਹੈ।

ਨਿੱਕੂ ਨੇ ਕਿਹਾ ਕਿ ਉਨ੍ਹਾਂ ਕਦੇ ਵੀ ਲਹਿੰਬਰ ਕੋਲੋਂ ਕੋਈ ਮਾੜੀ ਗੱਲ ਨਹੀਂ ਸੁਣੀ।

ਨਿੱਕੂ ਨੇ ਕਿਹਾ ਕਿ ਜੇਕਰ ਲਹਿੰਬਰ ਸ਼ਰਾਬ ਪੀਂਦਾ ਵੀ ਸੀ ਤਾਂ ਉਸ ਨੇ ਕਦੇ ਵੀ ਕਿਸੇ ਨੂੰ ਮਾੜਾ ਨਹੀਂ ਬੋਲਿਆ।

- Advertisement -

Share this Article
Leave a comment