ਹਜ਼ਾਰਾ ਭਾਰਤੀਆਂ ਦੀ ਹੋਵੇਗੀ ਘਰ ਵਾਪਸੀ? ਟਰੰਪ ਦੇ ਐਲਾਨ ਤੋਂ ਬਾਅਦ ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਬੁਲਾਉਣ ਦੀ ਵੱਡੀ ਯੋਜਨਾ!

Global Team
2 Min Read

ਨਵੀਂ ਦਿੱਲੀ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਤੋਂ ਸਾਰੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦਾ ਹੁਕਮ ਦਿੱਤਾ ਹੈ। ਇਸ ਤੋਂ ਬਾਅਦ, ਭਾਰਤ ਸਰਕਾਰ ਨੇ ਉੱਥੇ ਰਹਿ ਰਹੇ 18,000 ਲੋਕਾਂ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ, ਭਾਰਤ ਸਰਕਾਰ ਨੇ ਟਰੰਪ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਅਮਰੀਕਾ ਅਤੇ ਭਾਰਤ ਨੇ ਸਾਂਝੇ ਤੌਰ ‘ਤੇ ਇਨ੍ਹਾਂ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਗਿਣਤੀ ਇਸ ਤੋਂ ਕਿਤੇ ਵੱਧ ਹੋ ਸਕਦੀ ਹੈ।

ਬਲੂਮਬਰਗ ਦੀ ਰਿਪੋਰਟ ਮੁਤਾਬਕ ਭਾਰਤ ਪਹਿਲਾਂ ਹੀ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ‘ਚ ਸਹਿਯੋਗ ਦਿਖਾ ਰਿਹਾ ਹੈ। ਅਕਤੂਬਰ 2024 ਵਿੱਚ ਚਾਰਟਰ ਫ਼ਲਾਈਟ ਰਾਹੀਂ 100 ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਸੀ। ਚਾਰਟਰਡ ਉਡਾਣਾਂ ਰਾਹੀਂ ਕੁੱਲ 1100 ਤੋਂ ਵੱਧ ਲੋਕਾਂ ਨੂੰ ਲਿਆਂਦਾ ਗਿਆ ਹੈ। ਇੱਕ ਅੰਦਾਜ਼ੇ ਮੁਤਾਬਕ ਅਮਰੀਕਾ ਵਿੱਚ 2.20 ਲੱਖ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਰਹਿੰਦੇ ਹਨ।

ਦੱਸ ਦੇਈਏ ਕਿ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ਼ ਕਾਰਵਾਈ ਨੂੰ ਆਪਣੀ ਮੁੱਖ ਤਰਜੀਹ ‘ਚ ਰੱਖਿਆ ਹੈ। ਟਰੰਪ ਸਰਕਾਰ ਨਾਲ ਸਹਿਯੋਗ ਦੇ ਬਦਲੇ ਵਿੱਚ, ਭਾਰਤ ਉਮੀਦ ਕਰਦਾ ਹੈ ਕਿ ਉਹ ਵਿਦਿਆਰਥੀ ਵੀਜ਼ਾ ਅਤੇ H-1B ਵਰਗੇ ਜਾਇਜ਼ ਇਮੀਗ੍ਰੇਸ਼ਨ ਚੈਨਲਾਂ ਨੂੰ ਸੁਰੱਖਿਅਤ ਰੱਖੇਗਾ। 2023 ਵਿੱਚ ਭਾਰਤੀਆਂ ਨੂੰ ਜਾਰੀ ਕੀਤੇ ਗਏ 3.86 ਲੱਖ ਵੀਜ਼ਿਆਂ ਵਿੱਚੋਂ 74% ਐਚ-1ਬੀ ਵੀਜ਼ਾ ਸਨ।

2024 ਦੀ ਪਿਊ ਰਿਸਰਚ ਰਿਪੋਰਟ ਦੇ ਅਨੁਸਾਰ, 725,000 ਭਾਰਤੀ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ। ਇਹ ਉੱਥੇ ਰਹਿਣ ਵਾਲੇ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਹੈ। ਇਸ ਦੌਰਾਨ, ਯੂਐਸ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜੇ ਦਰਸਾਉਂਦੇ ਹਨ ਕਿ ਦੇਸ਼ ਵਿੱਚ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਗਿਣਤੀ ਵੱਧ ਰਹੀ ਹੈ। ਖਾਸ ਕਰਕੇ ਉੱਤਰੀ ਅਮਰੀਕਾ ਦੀ ਸਰਹੱਦ ‘ਤੇ, ਇਸ ਮਾਮਲੇ ਵਿੱਚ ਕਾਫ਼ੀ ਵਾਧਾ ਦੇਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment