ਓਟਵਾ- ਕੈਨੇਡਾ ‘ਚ ਟੀਕਾਕਰਨ ਵਿਰੁੱਧ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਭਾਰਤ ਨੇ ਉੱਥੇ ਰਹਿਣ ਵਾਲੇ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਮੰਗਲਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਅਤੇ ਇੱਥੇ ਆਉਣ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਨੂੰ ਬੇਹੱਦ ਸੁਚੇਤ ਅਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਨੂੰ ਵਿਰੋਧ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣਾ ਚਾਹੀਦਾ ਹੈ।
ਹਾਈ ਕਮਿਸ਼ਨ ਨੇ ਕਿਹਾ ਕਿ ਓਟਵਾ ਵਿੱਚ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕਰ ਦਿੱਤੀ ਗਈ ਹੈ। ਦੂਜੇ ਸ਼ਹਿਰਾਂ ਵਿੱਚ ਵੀ ਕਰਫਿਊ ਲਗਾਇਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਓਟਵਾ ਅਤੇ ਟੋਰਾਂਟੋ ਸਮੇਤ ਕੈਨੇਡਾ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹਨ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਜ਼ਰੂਰੀ ਵਸਤਾਂ ਦੀ ਕਮੀ ਹੈ।
Advisory for Indian Citizens in Canada or planning travel to Canada- Please take all precautions in light of the ongoing protests and public disturbance in Ottawa and other major Canadian cities.
Special #Helpline for distressed Indian citizens in Canada- ☎️ 6137443751 pic.twitter.com/jNLodQuphU
— India in Canada (@HCI_Ottawa) February 8, 2022
ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੀ ਰਾਜਧਾਨੀ ਓਟਵਾ ਦੇ ਮੇਅਰ ਜਿਮ ਵਾਟਸਨ ਨੇ ਟਰੱਕ ਡਰਾਈਵਰਾਂ ਵੱਲੋਂ ਕੋਰੋਨਾ ਵੈਕਸੀਨ ਦੇ ਹੁਕਮਾਂ ਦੇ ਵਿਰੋਧ ਵਿੱਚ ਲਗਾਤਾਰ ਨੌਂ ਦਿਨਾਂ ਤੋਂ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਮੇਅਰ ਨੇ ਕਿਹਾ ਕਿ ਚੱਲ ਰਹੇ ਪ੍ਰਦਰਸ਼ਨਾਂ ਤੋਂ ਨਿਵਾਸੀਆਂ ਦੀ ਸੁਰੱਖਿਆ ਨੂੰ ਗੰਭੀਰ ਖ਼ਤਰੇ ਦੇ ਮੱਦੇਨਜ਼ਰ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਹੈ। ਕੈਨੇਡਾ ਦੇ ਮੇਅਰ ਨੇ ਕਿਹਾ ਹੈ ਕਿ ਅਮਰੀਕਾ ਵਿੱਚ ਮੌਜੂਦ ਗੁਟਾਂ ਨੂੰ ਗੁਆਂਢੀ ਮੁਲਕ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।
ਰਿਪੋਰਟ ਦੇ ਅਨੁਸਾਰ, ਓਟਾਵਾ ਪੁਲਿਸ ਸੇਵਾ ਦੇ ਮੁਖੀ ਪੀਟਰ ਸਲੋਲੀ ਨੇ ਪੁਲਿਸ ਬੋਰਡ ਦੀ ਇੱਕ ਵਿਸ਼ੇਸ਼ ਮੀਟਿੰਗ ਵਿੱਚ ਦੱਸਿਆ ਕਿ ਉਨ੍ਹਾਂ ਦੀ ਫੋਰਸ ਕੋਲ ਇਸ ਸ਼ਹਿਰ ਵਿੱਚ ਪੁਲਿਸਿੰਗ ਨੂੰ ਢੁਕਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਾਉਣ ਲਈ ਲੋੜੀਂਦੇ ਸਰੋਤ ਨਹੀਂ ਹਨ। ਵਾਟਸਨ ਨੇ ਕਿਹਾ ਕਿ ਹਜ਼ਾਰਾਂ ਪ੍ਰਦਰਸ਼ਨਕਾਰੀ ਇਕੱਠੇ ਹੋਏ ਸਨ ਜਿੱਥੇ ਟਰੱਕਾਂ ਨੇ ਰਿਹਾਇਸ਼ੀ ਸੜਕਾਂ ਨੂੰ ਰੋਕ ਦਿੱਤਾ ਹੈ। ਸ਼ਨੀਵਾਰ ਨੂੰ ਟਰੈਕਟਰ-ਟ੍ਰੇਲਰ ਅਤੇ ਪ੍ਰਾਈਵੇਟ ਵਾਹਨਾਂ ਨੇ ਵਿਰੋਧ ਦੇ ਦੂਝੇ ਹਫਤੇ ਵਿੱਚ ਸ਼ਾਮਿਲ ਹੋਣ ਦੇ ਲਈ ਓਟਵਾ ਸ਼ਹਿਰ ਵਿੱਚ ਦਾਖਲ ਹੋਏ। ਜਿਸ ਦਾ ਉਦੇਸ਼ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਦੀ ਵੈਕਸੀਨ ਦੀ ਲੋੜ ਦੇ ਵਿਰੋਧ ਵਿੱਚ ਆਵਾਜ਼ ਉਠਾਉਣਾ ਸੀ।