ਖੁਸ਼ਖਬਰੀ! ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਆਈ ਵੱਡੀ ਖ਼ਬਰ

Global Team
2 Min Read

ਨਿਊਜ਼ ਡੈਸ਼ਕ: ਭਾਰਤ ਅਕੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਨੂੰ ਰਿਨਿਊ ਕੀਤਾ ਹੈ। ਵਿਦੇਸ਼ੀ ਮੰਤਰੀ ਐਸ ਜੈਸ਼ੰਕਰ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ।

ਉਹਨਾਂ ਐਕਸ ‘ਤੇ ਇੱਕ ਟਵੀਟ ਕਰਦਿਆਂ ਲਿਖਿਆ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਸਾਡੇ ਸਿੱਖ ਭਾਈਚਾਰੇ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਸਹੂਲਤਾਂ ਪ੍ਰਦਾਨ ਕਰਨ ਦੀ ਸੁਵਿਧਾ ਜਾਰੀ ਰੱਖੇਗੀ। ਭਾਰਤ ਅਕੇ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅਗਲੇ ਪੰਜ ਸਾਲਾਂ ਲਈ ਸਮਝੌਤੇ ਨੂੰ ਰਿਨਿਊ ਕੀਤਾ ਹੈ।’

ਕਰਤਾਰਪੁਰ ਕੋਰੀਡੋਰ ਦਾ ਉਦਘਾਟਨ ਸਾਲ 2019 ਵਿੱਚ ਹੋਇਆ ਸੀ। ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ ਜੋ ਅੰਤਰਰਾਸ਼ਟਰੀ ਸਰਹੱਦ ਤੋਂ 4.5 ਕਿਲੋਮੀਟਰ ਦੂਰ ਹੈ।

 

ਪਾਕਿਸਤਾਨ ਵਿੱਚ ਇਹ ਗੁਰਦੁਆਰਾ ਸਿੱਖਾਂ ਅਤੇ ਹੋਰ ਪੰਜਾਬੀਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਇੱਥੇ ਬਤੀਤ ਕੀਤੇ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment