ਮੋਹਾਲੀ ਟੈਸਟ ਮੈਚ ‘ਚ ਭਾਰਤ ਤੇ ਸ਼੍ਰੀਲੰਕਾ ਟੀਮ ਨੇ ਇੱਕ ਮਿੰਟ ਦਾ ਮੌਨ ਰੱਖ ਕੇ ਸ਼ੇਨ ਵਾਰਨ ਨੂੰ ਦਿੱਤੀ ਸ਼ਰਧਾਂਜਲੀ

TeamGlobalPunjab
2 Min Read

ਚੰਡੀਗੜ੍ਹ: ਮਹਾਨ ਸਪਿਨਰ ਸ਼ੇਨ ਵਾਰਨ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 52 ਸਾਲਾਂ ਦੇ ਸਨ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਵਾਰਨ ਨੂੰ ਦਿਲ ਦਾ ਦੌਰਾ ਪਿਆ ਸੀ। ਮੋਹਾਲੀ ਵਿਚ ਖੇਡੇ ਜਾ ਰਹੇ ਇੰਡੀਆ-ਸ਼੍ਰੀਲੰਕਾ ਟੈਸਟ ਮੈਚ ‘ਚ ਤੇ ਨਿਊਜ਼ੀਲੈਂਡ ‘ਚ ਖੇਡੇ ਜਾ ਰਹੇ ICC ਵਰਲਡ ਕੱਪ ‘ਚ ਆਸਟ੍ਰੇਲੀਆ ਤੇ ਇੰਗਲੈਂਡ ‘ਚ ਮੁਕਾਬਲੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਪੂਰੀ ਟੀਮ ਨੇ ਇੱਕ ਮਿੰਟ ਦਾ ਮੌਨ ਰੱਖ ਕੇ ਸ਼ੇਨ ਵਾਰਨ ਨੂੰ ਸ਼ਰਧਾਂਜਲੀ ਦਿੱਤੀ। ਖਿਡਾਰੀ ਕਾਲੀ ਪੱਟੀ ਬੰਨ੍ਹ ਕੇ ਮੈਦਾਨ ਵਿਚ ਉਤਰੇ।

ਦਸ ਦਈਏ ਕਿ  ਵਾਰਨ ਦੇ ਮੈਨੇਜਰ ਨੇ ਇਕ ਸੰਖੇਪ ਬਿਆਨ ਜਾਰੀ ਕੀਤਾ ਹੈ ਕਿ ਵਾਰਨ ਦਾ ਥਾਈਲੈਂਡ ਵਿਚ ਦੇਹਾਂਤ ਹੋ ਗਿਆ ।  ਇਸ ਦਾ ਕਾਰਨ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਬਿਆਨ ਵਿਚ ਕਿਹਾ ਗਿਆ ਕਿ ਸ਼ੇਨ ਆਪਣੇ ਘਰ ਵਿਚ ਬੇਹੋਸ਼ ਪਾਏ ਗਏ। ਮੈਡੀਕਲ ਸਟਾਫ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।

ਸ਼ੇਨ ਵਾਰਨ ਨੇ ਭਾਰਤ ਦੇ ਖਿਲਾਫ 1992 ਵਿੱਚ ਸਿਡਨੀ ਟੈਸਟ ਵਿੱਚ ਭਾਰਤ ਦੇ ਖਿਲਾਫ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਉਸਨੇ ਆਪਣਾ ਆਖਰੀ ਟੈਸਟ ਮੈਚ ਜਨਵਰੀ 2007 ਵਿੱਚ ਸਿਡਨੀ ਵਿੱਚ ਹੀ ਇੰਗਲੈਂਡ ਦੇ ਖਿਲਾਫ ਖੇਡਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment