ਨਵੀਂ ਦਿੱਲੀ: ਇੰਡੀਆ ਗੱਠਜੋੜ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਜੀਵਨ ਬੀਮਾ ਅਤੇ ਸਿਹਤ ਬੀਮਾ ’ਤੇ 18 ਫ਼ੀਸਦੀ ਜੀਐੱਸਟੀ ਵਾਪਿਸ ਲੈਣ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਸੰਸਦ ਭਵਨ ਵਿਚ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਇਸ ਵਿਰੋਧ ਪ੍ਰਦਰਸ਼ਨ ਮੌਕੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਤ੍ਰਿਣਮੂਲ ਕਾਂਗਰਸ, ਸ਼ਿਵਸੇਨਾ (ਯੂਬੀਟੀ), ਝਾਰਖੰਡ ਮੁਕਤੀ ਮੋਰਚਾ ਸਮੇਤ ਕਈ ਦਲਾਂ ਦੇ ਸੰਸਦ ਮੈਂਬਰ ਸ਼ਾਮਿਲ ਹੋਏ ਅਤੇ ਨਾਅਰੇਬਾਜ਼ੀ ਕੀਤੀ, ਇਸ ਦੌਰਾਨ ਉਨ੍ਹਾਂ ਹੱਥਾਂ ਵਿਚ ਜੀਐੱਸਟੀ ਖ਼ਤਮ ਕਰਨ ਬਾਰੇ ਤੇ “ਟੈਕਸ ਅੱਤਵਾਦ” ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਆਪਣੀ ਮੰਗ ‘ਤੇ ਜ਼ੋਰ ਦੇਣ ਲਈ ਨਾਅਰੇਬਾਜ਼ੀ ਕੀਤੀ ਸੀ।
ਇਸ ਤੋਂ ਪਹਿਲਾਂ ਟੀਐਮਸੀ ਦੇ ਸੰਸਦ ਮੈਂਬਰਾਂ ਨੇ ਸੰਸਦ ਵਿੱਚ ਮੁੱਦਾ ਉਠਾਇਆ ਅਤੇ ਪਾਰਟੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਮਾਮਲੇ ‘ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ। ਦਿਲਚਸਪ ਗੱਲ ਇਹ ਹੈ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਵੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜੀਵਨ ਅਤੇ ਮੈਡੀਕਲ ਬੀਮਾ ਪ੍ਰੀਮੀਅਮਾਂ ‘ਤੇ 18 ਫੀਸਦੀ ਜੀਐਸਟੀ ਵਾਪਸ ਲੈਣ ਦੀ ਬੇਨਤੀ ਕੀਤੀ ਸੀ।
ਵਿੱਤ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ, ਗਡਕਰੀ ਨੇ ਨਾਗਪੁਰ ਡਿਵੀਜ਼ਨ ਜੀਵਨ ਬੀਮਾ ਨਿਗਮ ਕਰਮਚਾਰੀ ਯੂਨੀਅਨ ਦੀਆਂ ਚਿੰਤਾਵਾਂ ਨੂੰ ਚੁੱਕਿਆ, ਜਿਸ ਨੇ ਉਨ੍ਹਾਂ ਨੂੰ ਬੀਮਾ ਉਦਯੋਗ ਦੇ ਮੁੱਦਿਆਂ ਬਾਰੇ ਇੱਕ ਮੰਗ ਪੱਤਰ ਸੌਂਪਿਆ ਸੀ। ਮੈਮੋਰੰਡਮ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਜੀਵਨ ਬੀਮਾ ਪ੍ਰੀਮੀਅਮ ‘ਤੇ ਜੀਐਸਟੀ ਲਗਾਉਣਾ ਜੀਵਨ ਦੀਆਂ ਅਨਿਸ਼ਚਿਤਤਾਵਾਂ ‘ਤੇ ਟੈਕਸ ਲਗਾਉਣ ਦੇ ਬਰਾਬਰ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।