Breaking News

India China Tension: ਭਾਰਤ-ਚੀਨ ਸਰਹੱਦ ‘ਤੇ ਤਣਾਅ ਦਰਮਿਆਨ ਅਮਰੀਕਾ ਦਾ ਵੱਡਾ ਬਿਆਨ, ਕਿਹਾ- ਇਕਤਰਫਾ ਕਾਰਵਾਈ ਦਾ ਕਰੇਗਾ ਵਿਰੋਧ

ਭਾਰਤ ਅਤੇ ਚੀਨ ਵਿਚਾਲੇ ਸਰਹੱਦ ‘ਤੇ ਚੱਲ ਰਹੇ ਤਣਾਅ ਦਰਮਿਆਨ ਅਮਰੀਕਾ ਦਾ ਇਕ ਅਹਿਮ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਅਮਰੀਕਾ ਨੇ ਕਿਹਾ ਹੈ ਕਿ ਉਹ ਅਸਲ ਕੰਟਰੋਲ ਰੇਖਾ ‘ਤੇ ਕਿਸੇ ਵੀ ਤਰ੍ਹਾਂ ਦੀ ਇਕਪਾਸੜ ਕਾਰਵਾਈ ਜਾਂ ਘੁਸਪੈਠ ਦਾ ਵਿਰੋਧ ਕਰਦਾ ਹੈ। ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਹਾਲ ਹੀ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤ-ਚੀਨ ਸਰਹੱਦ ‘ਤੇ ਤਾਇਨਾਤ ਚੀਨੀ ਫੌਜੀਆਂ ਨਾਲ ਗੱਲਬਾਤ ਕੀਤੀ ਸੀ ਅਤੇ ਜੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਡਿਪਟੀ ਪ੍ਰੈੱਸ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਅਸੀਂ LAC ‘ਤੇ ਕਿਸੇ ਵੀ ਤਰ੍ਹਾਂ ਦੀ ਇਕਪਾਸੜ ਕਾਰਵਾਈ ਅਤੇ ਘੁਸਪੈਠ ਦਾ ਸਖਤ ਵਿਰੋਧ ਕਰਦੇ ਹਾਂ। ਅਮਰੀਕਾ ਇਸ ਮਾਮਲੇ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ।

ਅਮਰੀਕਾ ਨੇ ਕਿਹਾ ਕਿ ਭਾਰਤ ਅਤੇ ਚੀਨ ਨੂੰ ਸਰਹੱਦੀ ਵਿਵਾਦ ਨੂੰ ਗੱਲਬਾਤ ਰਾਹੀਂ ਸੁਲਝਾਉਣਾ ਚਾਹੀਦਾ ਹੈ। ਦੱਸ ਦਈਏ ਕਿ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਅਮਰੀਕਾ ਦੇ ਐੱਨਐੱਸਏ ਜੇਕ ਸੁਲੀਵਨ ਵਿਚਾਲੇ ਅਗਲੇ ਹਫਤੇ ਵਾਸ਼ਿੰਗਟਨ ਡੀਸੀ ‘ਚ ਅਹਿਮ ਬੈਠਕ ਹੋਣੀ ਹੈ। ਇਸ ਬੈਠਕ ‘ਚ ਮਹੱਤਵਪੂਰਨ ਤਕਨੀਕ ‘ਤੇ ਗੱਲਬਾਤ ਅਤੇ ਸਹਿਯੋਗ ‘ਤੇ ਚਰਚਾ ਹੋ ਸਕਦੀ ਹੈ। ਇਸ ‘ਤੇ ਵੇਦਾਂਤ ਪਟੇਲ ਨੇ ਕਿਹਾ ਕਿ ਭਾਰਤ ਅਮਰੀਕਾ ਦਾ ਅਹਿਮ ਭਾਈਵਾਲ ਹੈ। ਇਨ੍ਹਾਂ ਵਿੱਚ ਵਪਾਰਕ ਸਹਿਯੋਗ, ਸੁਰੱਖਿਆ ਸਹਿਯੋਗ ਦੇ ਨਾਲ-ਨਾਲ ਤਕਨੀਕੀ ਸਹਿਯੋਗ ਸ਼ਾਮਲ ਹੈ।

 

Check Also

ਸੈਨ ਫਰਾਂਸਿਸਕੋ ‘ਚ ਟਵਿਟਰ ਬਿਲਡਿੰਗ ‘ਚ ਸਿੱਖ ਭਾਈਚਾਰੇ ਨੇ ਕੀਤਾ ਇੰਟਰਨੈੱਟ ਫ੍ਰੀਡਮ ਵਾਚ ਪ੍ਰੋਟੈਸਟ

ਨਿਊਜ਼ ਡੈਸਕ: ਪੰਜਾਬ ‘ਚ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਲਗਾਤਾਰ ਛਾਪੇਮਾਰੀ …

Leave a Reply

Your email address will not be published. Required fields are marked *