ਈਰਾਨ ‘ਚ ਜੰਗ ਵਿਚਕਾਰ ਭਾਰਤ ਨੂੰ ਤੇਲ ਖਰੀਦਣ ਲਈ ਅਮਰੀਕਾ ਤੋਂ ਮਿਲੀ 30 ਦਿਨਾਂ ਦੀ ਛੋਟ; ਪੜੋ ਵੇਰਵਾ

Global Team
3 Min Read

ਨਵੀ ਦਿੱਲੀ : ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਚ ਕੋਈ ਵਾਧਾ ਨਹੀਂ ਹੋਵੇਗਾ, ਕਿਉਂਕਿ ਭਾਰਤ ਨੂੰ ਰੂਸ ਤੋਂ ਕੱਚਾ ਤੇਲ ਖਰੀਦਣ ਦੀ ਛੋਟ ਦਿੱਤੀ ਗਈ ਹੈ। ਦੱਸ ਦਈਏ ਕੀ ਅਮਰੀਕੀ ਖਜ਼ਾਨਾ ਵਿਭਾਗ ਨੇ ਭਾਰਤੀ ਰਿਫਾਇਨਰੀਆਂ ਨੂੰ 30 ਦਿਨਾਂ ਦਾ ਵਿਸ਼ੇਸ਼ ਲਾਇਸੈਂਸ ਦਿੱਤਾ ਹੈ। ਇਹ ਲਾਇਸੈਂਸ 3 ਅਪ੍ਰੈਲ ਤੱਕ ਵੈਧ ਰਹੇਗਾ। ਉਨ੍ਹਾਂ ਕਿਹਾ ਕਿ ਗਲੋਬਲ ਬਾਜ਼ਾਰ ਵਿੱਚ ਤੇਲ ਦਾ ਪ੍ਰਵਾਹ ਜਾਰੀ ਰੱਖਣ ਲਈ, ਖਜ਼ਾਨਾ ਵਿਭਾਗ ਭਾਰਤੀ ਰਿਫਾਇਨਰਾਂ ਨੂੰ ਰੂਸੀ ਤੇਲ ਖਰੀਦਣ ਦੀ ਇਜਾਜ਼ਤ ਦੇਣ ਲਈ 30 ਦਿਨਾਂ ਦੀ ਅਸਥਾਈ ਛੋਟ ਜਾਰੀ ਕਰ ਰਿਹਾ ਹੈ।

ਅਮਰੀਕੀ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਨੇ 6 ਮਾਰਚ ਨੂੰ ਕਿਹਾ ਕਿ ਇਹ ਅਸਥਾਈ ਉਪਾਅ ਰਾਸ਼ਟਰਪਤੀ ਟਰੰਪ ਦੇ ਊਰਜਾ ਏਜੰਡੇ ਦਾ ਹਿੱਸਾ ਸੀ। ਉਨ੍ਹਾਂ ਕਿਹਾ ਕਿ ਭਾਰਤ ਇੱਕ ਮਹੱਤਵਪੂਰਨ ਅਮਰੀਕੀ ਭਾਈਵਾਲ ਹੈ ਅਤੇ ਇਹ ਛੋਟ ਵਿਸ਼ਵ ਬਾਜ਼ਾਰ ਵਿੱਚ ਸਥਿਰ ਤੇਲ ਸਪਲਾਈ ਬਣਾਈ ਰੱਖਣ ਲਈ ਦਿੱਤੀ ਗਈ ਹੈ। ਇਹ ਸਿਰਫ਼ ਉਸ ਤੇਲ ਨਾਲ ਸਬੰਧਤ ਲੈਣ-ਦੇਣ ਨੂੰ ਅਧਿਕਾਰਤ ਕਰਦਾ ਹੈ ਜੋ ਪਹਿਲਾਂ ਹੀ ਸਮੁੰਦਰ ਵਿੱਚ ਫਸਿਆ ਹੋਇਆ ਹੈ।

ਨਾਲ ਹੀ ਬੇਸੈਂਟ ਨੇ ਕਿਹਾ ਕਿ ਈਰਾਨ ਗਲੋਬਲ ਊਰਜਾ ਬਾਜ਼ਾਰ ਨੂੰ ਬੰਧਕ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦਬਾਅ ਨੂੰ ਘੱਟ ਕਰਨ ਲਈ ਅਸੀਂ ਭਾਰਤ ਨੂੰ ਇਹ 30 ਦਿਨਾਂ ਦੀ ਛੋਟ ਦੇ ਰਹੇ ਹਾਂ। ਉਨ੍ਹਾਂ ਕਿਹਾ, “ਸਾਨੂੰ ਉਮੀਦ ਹੈ ਕਿ ਇਸ ਤੋਂ ਬਾਅਦ ਭਾਰਤ ਅਮਰੀਕੀ ਤੇਲ ਦੀ ਆਪਣੀ ਖਰੀਦ ਨੂੰ ਤੇਜ਼ ਕਰੇਗਾ। ਅਮਰੀਕਾ ਦਾ ਮੰਨਣਾ ਹੈ ਕਿ ਇਸ ਉਪਾਅ ਨਾਲ ਵਿਸ਼ਵ ਬਾਜ਼ਾਰ ਵਿੱਚ ਤੇਲ ਦੀ ਕਮੀ ਨੂੰ ਰੋਕਿਆ ਜਾ ਸਕੇਗਾ।”

ਦੱਸਣਯੋਗ ਹੈ ਕਿ ਇਸ ਲਾਇਸੈਂਸ ਦੇ ਤਹਿਤ 5 ਮਾਰਚ ਤੱਕ ਜਹਾਜ਼ਾਂ ‘ਤੇ ਲੋਡ ਕੀਤਾ ਗਿਆ ਰੂਸੀ ਕੱਚਾ ਤੇਲ ਹੀ ਭਾਰਤ ਨੂੰ ਡਿਲੀਵਰੀ ਲਈ ਉਪਲਬਧ ਹੋਵੇਗਾ। ਇਸਦਾ ਮਤਲਬ ਹੈ ਕਿ ਸਪਲਾਈ ਪਹਿਲਾਂ ਤੋਂ ਹੀ ਸਮੁੰਦਰ ਵਿੱਚ ਮੌਜੂਦ ਜਹਾਜ਼ਾਂ ਤੋਂ ਕੀਤੀ ਜਾਵੇਗੀ। ਪਿਛਲੇ ਕੁਝ ਦਿਨਾਂ ਵਿੱਚ ਪ੍ਰਮੁੱਖ ਤੇਲ ਕੇਂਦਰਾਂ ‘ਤੇ ਹਮਲੇ ਹੋਏ ਹਨ। ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਵਿਰੁੱਧ ਕੀਤੀ ਗਈ ਫੌਜੀ ਕਾਰਵਾਈ ਕਾਰਨ ਅੱਜ ਸਵੇਰੇ ਵਿਸ਼ਵ ਬਾਜ਼ਾਰ ਵਿੱਚ ਬ੍ਰੈਂਟ ਕਰੂਡ ਦੀਆਂ ਕੀਮਤਾਂ 84 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment