ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਪਹਿਲੀ ਵਾਰ ਇੱਕ ਦਿਨ ਵਿੱਚ ਦਸ ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਆਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 10,956 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 2,97,535 ਹੋ ਗਈ। ਇਨ੍ਹਾਂ ‘ਚੋਂ 1,41,842 ਸਰਗਰਮ ਮਰੀਜ਼ ਹਨ, ਜਦਕਿ 1,47,195 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ ਉੱਥੇ ਹੀ ਮ੍ਰਿਤਕਾਂ ਦਾ ਅੰਕੜਾ ਵਧ ਕੇ 8,498 ਹੋ ਗਿਆ ਹੈ। ਇਸਦੇ ਨਾਲ ਹੀ ਦੁਨੀਆ ਭਰ ਵਿੱਚ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ਾਂ ਵਿੱਚ ਭਾਰਤ ਚੌਥੇ ਨੰਬਰ ‘ਤੇ ਆ ਗਿਆ ਹੈ ।
ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਰਾਸ਼ਟਰ ਵਿੱਚ ਮਰੀਜ਼ਾਂ ਦੀ ਗਿਣਤੀ ਇੱਕ ਲੱਖ ਪੁੱਜਣ ਵਾਲੀ ਹੈ। ਤਾਜ਼ਾ ਅੰਕੜਿਆਂ ਮੁਤਾਬਕ, ਹੁਣ ਇਥੇ 97,648 ਮਰੀਜ਼ ਹਨ, ਜਿਨ੍ਹਾਂ ‘ਚੋਂ 47,980 ਸਰਗਰਮ ਹਨ ਅਤੇ 46,078 ਲੋਕ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ‘ਚ ਹੁਣ ਤੱਕ 3,590 ਲੋਕਾਂ ਦੀ ਮੌਤ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਜਾਂ ਸ਼ਨੀਵਾਰ ਤੱਕ ਮਹਾਰਾਸ਼ਟਰ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਇੱਕ ਲੱਖ ਦੇ ਪਾਰ ਪਹੁੰਚ ਜਾਵੇਗਾ।
ਦਿੱਲੀ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਪਿਛਲੇ ਕੁੱਝ ਦਿਨਾਂ ‘ਚ ਤੇਜੀ ਨਾਲ ਵਧੇ ਹਨ। ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸਭ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਗਿਣਤੀ ਵਧ ਕੇ 34,687 ਹੋ ਗਈ। ਰਾਜਧਾਨੀ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 20,871 ਹੈ, ਜਦਕਿ 12,731 ਲੋਕ ਠੀਕ ਹੋ ਚੁੱਕੇ ਹਨ ਹੁਣ ਤੱਕ 1,085 ਲੋਕਾਂ ਦੀ ਮੌਤ ਹੋਈ ਹੈ।
ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ: