ਹੁਣ ਪਾਣੀ ਨੂੰ ਲੈ ਕੇ ਸਿਆਸਤ ਕਰ ਰਿਹਾ ਪਾਕਿਸਤਾਨ, ਭਾਰਤ ਨੇ ਭੇਜਿਆ ਨੋਟਿਸ

Prabhjot Kaur
2 Min Read

ਨਿਊਜ਼ ਡੈਸਕ: ਭੁੱਖਮਰੀ ਦੇ ਹਾਲਾਤਾਂ ਨਾਲ ਜੂਝ ਰਿਹਾ ਪਾਕਿਸਤਾਨ ਹੁਣ ਪਾਣੀ ਨੂੰ ਲੈ ਕੇ ਸਿਆਸਤ ਕਰ ਰਿਹਾ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਸਿੰਧੂ ਜਲ ਸੰਧੀ ‘ਚ ਤਬਦੀਲੀਆਂ ਕਰਨ ਲਈ ਮੰਨਣ ਨੂੰ ਤਿਆਰ ਨਹੀਂ ਹੈ ਤੇ ਵਾਰ-ਵਾਰ ਅੜਿੱਕੇ ਪੈਦਾ ਕਰਨ ਵਿੱਚ ਲੱਗਿਆ ਹੋਇਆ ਹੈ। ਭਾਰਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਕਾਰਵਾਈ ਕਰਦਿਆਂ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ।

ਭਾਰਤ ਨੇ ਸਤੰਬਰ 1960 ਦੀ ਸਿੰਧੂ ਜਲ ਸੰਧੀ ਵਿੱਚ ਸੋਧ ਕਰਨ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸੰਧੀ ਨੂੰ ਲਾਗੂ ਕਰਨ ਨੂੰ ਲੈ ਕੇ ਇਸਲਾਮਾਬਾਦ ਦੇ ਅੜੀਅਲ ਵਤੀਰੇ ਕਾਰਨ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨ ਨੂੰ ਇਹ ਨੋਟਿਸ 25 ਜਨਵਰੀ ਨੂੰ ਭੇਜਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਵਿੱਚ ਇੱਕ ਪੱਕਾ ਸਮਰਥਕ ਅਤੇ ਜ਼ਿੰਮੇਵਾਰ ਭਾਈਵਾਲ ਰਿਹਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੀਆਂ ਕਾਰਵਾਈਆਂ ਨੇ ਸਿੰਧੂ ਜਲ ਸੰਧੀ ਦੀਆਂ ਵਿਵਸਥਾਵਾਂ ਅਤੇ ਇਸ ਨੂੰ ਲਾਗੂ ਕਰਨ ‘ਤੇ ਬੁਰਾ ਪ੍ਰਭਾਵ ਪਾਇਆ ਹੈ ਤੇ ਭਾਰਤ ਨੂੰ ਇਸ ‘ਚ ਸੋਧ ਕਰਵਾਉਣ ਲਈ ਨੋਟਿਸ ਭੇਜਣ ਲਈ ਮਜਬੂਰ ਕੀਤਾ।

ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਨੇ 9 ਸਾਲ ਦੀ ਗੱਲਬਾਤ ਤੋਂ ਬਾਅਦ 1960 ‘ਚ ਇਸ ਸੰਧੀ ‘ਤੇ ਦਸਤਖਤ ਕੀਤੇ ਸਨ ਤੇ ਵਿਸ਼ਵ ਬੈਂਕ ਨੇ ਵੀ ਇਸ ਸੰਧੀ ‘ਤੇ ਦਸਤਖਤ ਕੀਤੇ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment