ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਰੋਕ ਨੂੰ ਵਧਾਇਆ

TeamGlobalPunjab
1 Min Read

ਨਵੀਂ ਦਿੱਲੀ : ਦੁਨੀਆਂ ਦੇ ਵਿੱਚ ਇੱਕ ਵਾਰ ਮੁੜ ਤੋਂ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਦਿਖਾਈ ਦੇ ਰਹੇ ਹਨ। ਕੋਰੋਨਾ ਵਾਇਰਸ ਦੀ ਤੀਸਰੀ ਲਹਿਰ ਉੱਠਣ ਦਾ ਖ਼ਦਸ਼ਾ ਪੂਰੀ ਦੁਨੀਆਂ ਵਿੱਚ ਛਾ ਗਿਆ ਹੈ। ਜਿਸ ਨੂੰ ਦੇਖਦੇ ਹੋਏ ਭਾਰਤ ਨੇ ਵੀ ਵੱਡੇ ਫੈਸਲੇ ਲਏ ਹਨ। ਜਿਸ ਦੇ ਤਹਿਤ ਡਾਇਰੈਕਟਰ ਜਨਰਲ ਆਫ ਸਿਵਲ ਐਵੀਏਸ਼ਨ ਯਾਨੀ DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਬੈਨ 31 ਮਾਰਚ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਪਾਬੰਦੀ 28 ਫ਼ਰਵਰੀ ਤੱਕ ਲਗਾਈ ਗਈ ਸੀ, ਪਰ ਪਿਛਲੇ ਦਿਨਾਂ ਤੋਂ ਜਿਸ ਹਿਸਾਬ ਦੇ ਨਾਲ ਕੋਰੋਨਾ ਦੇ ਮਾਮਲੇ ਤੇਜ਼ੀ ਦੇ ਨਾਲ ਵਧ ਰਹੇ ਹਨ ਉਸ ਨੂੰ ਦੇਖਦੇ ਹੋਏ DGCA ਨੇ ਇੱਕ ਮਹੀਨੇ ਹੋਰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਲਿਆ ਹੈ।

ਕੋਰੋਨਾ ਮਹਾਂਮਾਰੀ ਦੇ ਕਾਰਨ ਪਿਛਲੇ ਸਾਲ 23 ਮਾਰਚ ਨੂੰ ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਸੀ ਜੋ ਹਾਲੇ ਤੱਕ ਵੀ ਜਾਰੀ ਹੈ। DGCA ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਦੇ ਮੁਤਾਬਕ ਭਾਰਤ ਤੋਂ ਵਿਦੇਸ਼ਾਂ ਨੂੰ ਜਾਣ ਵਾਲੀਆਂ ਅਤੇ ਭਾਰਤ ਦੇ ਲਈ ਵਿਦੇਸ਼ਾਂ ਤੋਂ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਇਕੱਤੀ ਮਾਰਚ ਰਾਤ 11:59 ਵਜੇ ਤਕ ਰੋਕੀਆਂ ਜਾ ਰਹੀਆਂ ਹਨ।

Share this Article
Leave a comment