ਕੋਰੋਨਾ ਦੀ ਦੂਜੀ ਲਹਿਰ ਨੇ ਮਚਾਈ ਤਬਾਹੀ, 1 ਦਿਨ ‘ਚ 1.68 ਲੱਖ ਤੋਂ ਜ਼ਿਆਦਾ ਲੋਕ ਆਏ ਪਾਜ਼ਿਟਿਵ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਆਪਣੀ ਪੀਕ ਤੇ ਪਹੁੰਚ ਚੁੱਕਿਆ ਹੈ, ਇੱਥੇ ਹਰ ਰੋਜ਼ ਇਕ ਲੱਖ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੇ ਵਿੱਚ ਕੋਰੋਨਾ ਦੇ ਨਵੇਂ ਅੰਕੜੇ ਸਾਹਮਣੇ ਆਏ ਹਨ, ਜਿਸ ਨੇ ਹੁਣ ਤੱਕ ਦੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਵਰਲਡਓਮੀਟਰ ਦੇ ਮੁਤਾਬਕ ਭਾਰਤ ਵਿੱਚ ਇੱਕ ਦਿਨ ਵਿੱਚ ਕੋਰੋਨਾ ਨਾਲ ਸੰਕਰਮਿਤ ਹੋਣ ਵਾਲਿਆਂ ਦੀ ਗਿਣਤੀ 1.68 ਲੱਖ ਤੋਂ ਜ਼ਿਆਦਾ ਹੈ। ਉੱਥੇ ਹੀ ਬੀਤੇ 24 ਘੰਟਿਆਂ ਦੌਰਾਨ ਮਰਨ ਵਾਲਿਆਂ ਦੀ ਗਿਣਤੀ 900 ਤੋਂ ਜ਼ਿਆਦਾ ਹੈ।

ਦੱਸ ਦਈਏ ਕਿ ਬੀਤੇ ਹਫਤੇ ਦੇਸ਼ ਵਿਚ ਲਗਾਤਾਰ 6 ਦਿਨਾਂ ਤੋਂ ਕੋਰੋਨਾ ਦੇ ਨਵੇਂ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਸੰਕਰਮਣ ਦੀ ਗਿਣਤੀ ਵਿੱਚ ਹਰ ਰੋਜ਼ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਇਲਾਜ ਨਾਲ ਠੀਕ ਹੋ ਰਹੇ ਲੋਕਾਂ ਦੀ ਗਿਣਤੀ ਘਟਦੀ ਜਾ ਰਹੀ ਹੈ। ਅਜਿਹੇ ਵਿੱਚ ਆਪਣੀ ਪੀਕ ‘ਤੇ ਪਹੁੰਚ ਚੁੱਕੇ ਕੋਰੋਨਾ ਦੀ ਦੂਜੀ ਲਹਿਰ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ।

ਇਹ ਵੀ ਦੱਸਣਯੋਗ ਹੈ ਕਿ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ 97,000 ਤੋਂ ਜ਼ਿਆਦਾ ਦਸੰਬਰ ਵਿਚ ਸਨ, ਪਰ 2021 ਦੇ ਅਪ੍ਰੈਲ ਮਹੀਨੇ ਵਿਚ ਕੋਰੋਨਾ ਨੇ ਪਹਿਲੀ ਵਾਰ 1 ਲੱਖ ਦੇ ਅੰਕੜੇ ਨੂੰ ਪਾਰ ਕੀਤਾ। ਇਸ ਤੋਂ ਬਾਅਦ ਲਗਾਤਾਰ ਕੋਰੋਨਾ ਤੇਜ਼ੀ ਨਾਲ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ।

Share this Article
Leave a comment