ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ, 24 ਘੰਟਿਆਂ ਦੌਰਾਨ 2.74 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਵਿੱਚ ਬੇਕਾਬੂ ਹੋਈ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਹਰ ਰੋਜ਼ ਕੋਵਿਡ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਭਾਰੀ ਵਾਧਾ ਡਰ ਦਾ ਮਾਹੌਲ ਪੈਦਾ ਕਰ ਰਿਹਾ ਹੈ। ਸੋਮਵਾਰ ਨੂੰ ਦੇਸ਼ ਵਿੱਚ ਕੋਰੋਨਾ ਸੰਕਰਮਣ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ।

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 2.74 ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਮਰੀਜ ਮਿਲੇ ਹਨ ਅਤੇ 1,619 ਤੋਂ ਜ਼ਿਆਦਾ ਲੋਕਾਂ ਦੀ ਜਾਨ ਇਸ ਸੰਕਰਮਣ ਨੇ ਲੈ ਲਈ। ਕੋਰੋਨਾ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਿਆਂ ਵਿੱਚ ਬੈਡ, ਵੈਂਟੀਲੇਟਰ ਅਤੇ ਆਕਸੀਜਨ ਦੀ ਕਮੀ ਹੋ ਰਹੀ ਹੈ।

ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਅੰਕੜੇ ਜਾਰੀ ਕਰ ਦੱਸਿਆ ਕਿ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ ਰਿਕਾਰਡ 2,73,810 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਇਸ ਦੇ ਨਾਲ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 1,50,61,919 ਹੋ ਗਈ ਹੈ। ਉਥੇ ਹੀ ਬੀਤੇ 24 ਘੰਟਿਆਂ ‘ਚ 1,619 ਲੋਕਾਂ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ, ਇਸ ਦੇ ਨਾਲ ਹੀ ਕੋਵਿਡ ਕਾਰਨ ਮਰਨ ਵਾਲਿਆਂ ਦੀ ਗਿਣਤੀ 1,78,769 ਪਹੁੰਚ ਗਈ।

Share This Article
Leave a Comment