ਦੇਸ਼ ‘ਚ 45 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਨਵੇਂ ਮਾਮਲੇ ਕੀਤੇ ਗਏ ਦਰਜ, ਜਾਣੋ ਮੌਤਾਂ ਦਾ ਅੰਕੜਾ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੁੰਦੀ ਨਜ਼ਰ ਆ ਰਹੀ ਹੈ। ਹਰ ਰੋਜ਼ ਆਉਣ ਵਾਲੇ ਨਵੇਂ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 1.73 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 45 ਦਿਨਾਂ ‘ਚ ਅਜਿਹਾ ਪਹਿਲੀ ਵਾਰ ਹੈ ਜਦੋਂ ਕੋਰੋਨਾ ਦੇ ਇੰਨੇ ਘੱਟ ਮਾਮਲੇ ਦਰਜ ਕੀਤੇ ਗਏ ਹੋਣ। ਹਾਲਾਂਕਿ ਮੌਤਾਂ ਦਾ ਅੰਕੜਾ ਹਾਲੇ ਵੀ 3,500 ਪਾਰ ਹੈ। ਦੇਸ਼ ਭਰ ‘ਚ ਇੱਕ ਦਿਨ ਵਿੱਚ ਕੋਰੋਨਾ ਕਾਰਨ 3617 ਲੋਕਾਂ ਦੀ ਜਾਨ ਗਈ ਹੈ।

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਐਕਟਿਵ ਕੇਸਾਂ ‘ਚ 1 ਲੱਖ 14 ਹਜ਼ਾਰ 428 ਦੀ ਗਿਰਾਵਟ ਆਈ ਹੈ। ਹੁਣ ਦੇਸ਼ ਵਿੱਚ ਕੋਰੋਨਾ ਦੇ 22 ਲੱਖ 28 ਹਜ਼ਾਰ 724 ਐਕਟਿਵ ਮਾਮਲੇ ਹਨ। ਉੱਥੇ ਹੀ ਦੇਸ਼ ਵਿੱਚ ਕੋਰੋਨਾ ਕਾਰਨ ਹੁਣ ਤੱਕ ਕੁੱਲ 3,22,512 ਮਰੀਜ਼ ਦਮ ਤੋੜ ਚੁੱਕੇ ਹਨ।

ਇਸ ਵਿਚਾਲੇ ਕੋਰੋਨਾ ਵਾਇਰਸ ਦੇ 2 ਲੱਖ 84 ਹਜ਼ਾਰ 601 ਮਰੀਜ਼ ਠੀਕ ਹੋਏ ਹਨ। ਹੁਣ ਤੱਕ ਦੇਸ਼ ਵਿੱਚ 2 ਕਰੋੜ 51 ਲੱਖ 78 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ।

Share this Article
Leave a comment