ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਦੇ 180 ਤੋਂ ਜ਼ਿਆਦਾ ਦੇਸ਼ ਕੋਰੋਨਾਵਾਇਰਸ ਸੰਕਰਮਣ ਨਾਲ ਪ੍ਰਭਾਵਿਤ ਹਨ। ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘਟੀ ਹੈ। ਭਾਰਤ ਵਿੱਚ ਸੋਮਵਾਰ ਯਾਨੀ 9 ਨਵੰਬਰ ਨੂੰ ਪਿਛਲੇ 24 ਘੰਟਿਆਂ ਦੌਰਾਨ 45,903 ਨਵੇਂ COVID-19 ਦੇ ਮਾਮਲੇ ਦਰਜ ਕੀਤੇ ਗਏ ਹਨ।
ਇਸ ਦੇ ਨਾਲ ਹੀ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ ਵਧ ਕੇ 85,53,657 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 490 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਕੋਰੋਨਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 1,26,611 ‘ਤੇ ਪਹੁੰਚ ਗਈ ਹੈ।
📍#COVID19 India Tracker
(As on 9 November, 2020, 08:00 AM)
➡️Confirmed cases: 85,53,657
➡️Recovered: 79,17,373 (92.56%)👍
➡️Active cases: 5,09,673 (5.96%)
➡️Deaths: 1,26,611 (1.48%)#IndiaFightsCorona#Unite2FightCorona#StaySafe
Via @MoHFW_INDIA pic.twitter.com/iU1Ge6xPQS
— #IndiaFightsCorona (@COVIDNewsByMIB) November 9, 2020
ਇਸ ਤੋਂ ਪਹਿਲਾਂ ਐਤਵਾਰ ਨੂੰ 24 ਘੰਟਿਆਂ ਵਿੱਚ ਕੋਵਿਡ-19 ਦੇ 45,674 ਮਾਮਲੇ ਦਰਜ ਹੋਏ ਸਨ, ਜਦਕਿ ਸ਼ਨੀਵਾਰ ਨੂੰ ਨਵੇਂ ਮਾਮਲੀਆਂ ਦੀ ਗਿਣਤੀ 50,356 ਸੀ। ਤਾਜ਼ਾ ਅੰਕੜਿਆਂ ਵਿੱਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਮਾਮਲਿਆਂ ਦੇ ਮੁਕਾਬਲੇ ਜ਼ਿਆਦਾ ਹੈ। ਇਸ ਨਾਲ ਕੋਰੋਨਾਵਾਇਰਸ ਦੇ ਐਕਟਿਵ ਕੇਸਾਂ ਵਿੱਚ ਵੀ ਕਮੀ ਆਈ ਹੈ। ਦੇਸ਼ ਵਿੱਚ ਹੁਣ ਤੱਕ 78,68,968 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 5,12,665 ਰਹਿ ਗਈ ਹੈ।