ਦੇਸ਼ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 53,000 ਤੋਂ ਜ਼ਿਆਦਾ ਨਵੇਂ ਮਾਮਲੇ, ਮੌਤਾਂ ਦੀ ਗਿਣਤੀ ‘ਚ ਭਾਰੀ ਵਾਧਾ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਸੰਕਰਮਣ ਦੀ ਰਫ਼ਤਾਰ ਜਾਰੀ ਹੈ। ਕੋਰੋਨਾ ਦੇ ਦੈਨਿਕ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮਹਾਰਾਸ਼ਟਰ ਗੁਜਰਾਤ ਅਤੇ ਮੱਧ ਪ੍ਰਦੇਸ਼ ਸਣੇ ਕਈ ਰਾਜਾਂ ਵਿੱਚ ਮਹਾਂਮਾਰੀ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਇਸ ‘ਤੇ ਕਾਬੂ ਪਾਉਣ ਲਈ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਉੱਥੇ ਹੀ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 53 ਹਜ਼ਾਰ ਤੋਂ ਜ਼ਿਆਦਾ ਕੋਰੂਨਾ ਮਰੀਜ਼ ਮਿਲੇ ਹਨ ਅਤੇ 354 ਦੀ ਵਾਇਰਸ ਨਾਲ ਜਾਨ ਚਲੀ ਗਈ ਹੈ। ਇਕ ਦਿਨ ਪਹਿਲਾਂ ਦੇ ਹਿਸਾਬ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਹੋਏ ਵਾਧੇ ਨੇ ਚਿੰਤਾ ਵਧਾ ਦਿੱਤੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਬੁੱਧਵਾਰ ਨੂੰ ਜਾਣਕਾਰੀ ਦਿੱਤੀ।

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸਰਗਰਮ ਮਾਮਲਿਆਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਐਕਟਿਵ ਕੇਸਾਂ ਵਿੱਚ ਵਾਧੇ ਦੇ ਨਾਲ ਹੀ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ ਇਕ ਵਾਰ ਫਿਰ ਰਫ਼ਤਾਰ ਫੜ ਰਿਹਾ ਹੈ। ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ੍ਹ ਅਤੇ ਗੁਜਰਾਤ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਇਨ੍ਹਾਂ ਸੂਬਿਆਂ ਵਿੱਚ ਮੌਤਾਂ ਦਾ ਅੰਕੜਾ ਵੀ ਵਧ ਰਿਹਾ ਹੈ।

Share this Article
Leave a comment