ਭਾਰਤ ‘ਚ ਕੋਵਿਡ-19 ਦੇ 54,366 ਨਵੇਂ ਮਾਮਲੇ ਆਏ ਸਾਹਮਣੇ, 690 ਮੌਤਾਂ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਕੋਵਿਡ-19 ਦੇ ਹਰ ਰੋਜ਼ ਨਵੇਂ ਮਾਮਲੇ ਲਗਾਤਾਰ ਪੰਜਵੇਂ ਦਿਨ 60,000 ਤੋਂ ਹੇਠਾਂ ਰਹੇ। 24 ਘੰਟੇ ਦੌਰਾਨ 54,366 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਸੰਕਰਮਣ ਦੇ ਕੁੱਲ ਮਾਮਲੇ ਸ਼ੁੱਕਰਵਾਰ ਨੂੰ ਵਧਕੇ 77,61,312 ਹੋ ਗਏ। ਦੇਸ਼ ਵਿੱਚ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਵਧਕੇ 69 ਲੱਖ ਪਾਰ ਹੋ ਗਈ ਹੈ।

ਸਿਹਤ ਮੰਤਰਾਲੇ ਵਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇੱਕ ਦਿਨ ਵਿੱਚ ਕੁੱਲ 54,366 ਨਵੇਂ ਮਾਮਲੇ ਸਾਹਮਣੇ ਆਏ, ਜਦਕਿ 690 ਹੋਰ ਮੌਤਾਂ ਹੋਣ ਨਾਲ ਦੇਸ਼ ਵਿੱਚ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 1,17,306 ਹੋ ਗਈ। ਕੋਰੋਨਾ ਵਾਇਰਸ ਸੰਕਰਮਣ ਦੇ ਉਪਚਾਰਾਧੀਨ ਮਰੀਜ਼ਾਂ ਦੀ ਗਿਣਤੀ 7 ਲੱਖ ਤੋਂ ਹੇਠਾਂ ਹੈ।

ਦੇਸ਼ ਵਿੱਚ ਕੋਵਿਡ-19 ਦੇ 6,95,509 ਇਲਾਜ ਅਧੀਨ ਮਰੀਜ ਹਨ, ਜੋ ਕੁੱਲ ਮਾਮਲਿਆਂ ਦਾ 8.96 ਫ਼ੀਸਦੀ ਹੈ। ਦੇਸ਼ ਵਿੱਚ ਕੁੱਲ 69,48,497 ਲੋਕਾਂ ਨੇ ਹੁਣ ਤੱਕ ਇਸ ਬੀਮਾਰੀ ਤੋਂ ਠੀਕ ਹੋ ਚੁੱਕੇ ਹਨ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧਕੇ ਹੁਣ 89.53 ਫ਼ੀਸਦੀ ਤੱਕ ਹੋ ਗਈ ਹੈ ਜਦਕਿ ਮੌਤ ਦਰ 1.51 ਫ਼ੀਸਦੀ ਹੈ।

ਭਾਰਤ ‘ਚ ਕੋਵਿਡ-19 ਮਾਮਲਿਆਂ ਦੀ ਗਿਣਤੀ 7 ਅਗਸਤ ਨੂੰ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ, 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ ਨੂੰ 70 ਲੱਖ ਤੋਂ ਪਾਰ ਹੋ ਗਈ ਸੀ।

Share This Article
Leave a Comment