ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31 ਲੱਖ ਪਾਰ, 57 ਹਜ਼ਾਰ ਤੋਂ ਜ਼ਿਆਦਾ ਮੌਤਾਂ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ਸਣੇ ਦੁਨੀਆਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣੇ ਤੱਕ 2.34 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 8.08 ਲੱਖ ਤੋਂ ਜ਼ਿਆਦਾ ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ। ਭਾਰਤ ਵਿੱਚ ਵੀ ਹਰ ਰੋਜ਼ COVID-19 ਦੇ ਮਾਮਲੇ ਵੱਧ ਰਹੇ ਹਨ। ਸਿਹਤ ਮੰਤਰਾਲੇ ਵਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 31,06,348 ਹੋ ਗਈ ਹੈ। ਦੇਸ਼ ਵਿੱਚ 31 ਲੱਖ ਮਾਮਲੇ ਸਾਹਮਣੇ ਆਉਣ ‘ਚ 207 ਦਿਨ ਲੱਗੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 61,408 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਸ ਦੌਰਾਨ ਦੇਸ਼ ਵਿੱਚ 836 ਕੋਰੋਨਾ ਮਰੀਜ਼ਾਂ ਦੀ ਮੌਤ ਵੀ ਹੋਈ ਹੈ। 23,38,035 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 57,542 ਲੋਕਾਂ ਦੀ ਜਾਨ ਗਈ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 75.27 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਪਾਜ਼ਿਟਿਵਿਟੀ ਰੇਟ 10.06 ਫ਼ੀਸਦੀ ਹੈ।

23 ਅਗਸਤ ਨੂੰ 6,09,917 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 3,59,02137 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ। ਦੇਸ਼ ਦੇ ਲਗਭਗ ਸਾਰੇ ਰਾਜਾਂ ਤੋਂ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਕਈ ਰਾਜ ਅਜਿਹੇ ਵੀ ਹਨ, ਜੋ ਇਸ ਮਹਾਮਾਰੀ ਤੋਂ ਅਜ਼ਾਦ ਹੋ ਚੁੱਕੇ ਸਨ ਪਰ ਪ੍ਰਵਾਸੀਆਂ ਦੇ ਆਉਣ ਨਾਲ ਉਹ ਫਿਰ ਤੋਂ ਇਸ ਸੰਕਰਮਣ ਦੀ ਜਦ ਵਿੱਚ ਆ ਗਏ।

- Advertisement -
Share this Article
Leave a comment