ਭਾਰਤ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ ‘ਚ ਸਾਹਮਣੇ ਆਏ ਸਭ ਤੋਂ ਜ਼ਿਆਦਾ ਮਾਮਲੇ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਹੁਣ ਤੱਕ 2.26 ਕਰੋੜ ਤੋਂ ਜ਼ਿਆਦਾ ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 7.93 ਲੱਖ ਤੋਂ ਜ਼ਿਆਦਾ ਮਰੀਜ਼ਾਂ ਦੀ ਜਿੰਦਗੀ ਲੈ ਚੁੱਕਿਆ ਹੈ।

ਭਾਰਤ ‘ਚ ਵੀ ਲਗਾਤਾਰ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਹਾਲਾਂਕਿ ਇਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਤੇਜੀ ਨਾਲ ਵਧ ਰਹੀ ਹੈ। ਸਿਹਤ ਮੰਤਰਾਲੇ ਵਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 29,75,701 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 69,878 ਨਵੇਂ ਮਾਮਲੇ ਸਾਹਮਣੇ ਆਏ ਹਨ।

- Advertisement -

ਇਹ ਇੱਕ ਦਿਨ ਵਿੱਚ ਸਾਹਮਣੇ ਆਉਣ ਵਾਲੇ ਹੁਣੇ ਤੱਕ ਦੇ ਸਭ ਤੋਂ ਜ਼ਿਆਦਾ ਕੇਸ ਹਨ। ਇਸ ਦੌਰਾਨ ਦੇਸ਼ ਵਿੱਚ 945 ਕੋਰੋਨਾ ਸੰਕਰਮਿਤਾਂ ਦੀ ਮੌਤ ਹੋਈ ਹੈ। 22,22,577 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 55,794 ਲੋਕਾਂ ਦੀ ਜਾਨ ਗਈ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 74.69 ਫ਼ੀਸਦੀ ‘ਤੇ ਪਹੁੰਚ ਗਿਆ ਹੈ। ਪਾਜ਼ਿਟਿਵਿਟੀ ਰੇਟ 6.82 ਫ਼ੀਸਦੀ ਹੈ।

ਦੇਸ਼ ਵਿੱਚ 21 ਅਗਸਤ ਨੂੰ 10,23,836 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਇੱਕ ਦਿਨ ਵਿੱਚ ਟੈਸਟ ਹੋਣ ਵਾਲੇ ਸੈਂਪਲ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ। ਹੁਣ ਤੱਕ ਕੁਲ 3,44,91,073 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

Share this Article
Leave a comment