ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ ਵਿੱਚ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ ਹੋਈ ਹੈ, ਜਿਸ ਦੇ ਨਾਲ ਕੁੱਲ ਮੌਤਾਂ ਦੀ ਗਿਣਤੀ ਵਧ ਕੇ 16702 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਮੀਡੀਆ ਬੁਲਟਿਨ ਮੁਤਾਬਕ ਸੂਬੇ ‘ਚ 6481 ਨਵੇਂ ਕੇਸ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 26781 ਹੋ ਗਈ ਹੈ।
ਜਦਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 636243 ਹੋ ਗਈ ਹੈ ਜਦੋਂ ਕਿ 592760 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
 
  
  
 


 
		 
		