ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਜਾਰੀ, 24 ਘੰਟਿਆਂ ਦੌਰਾਨ 252 ਮੌਤਾਂ

TeamGlobalPunjab
1 Min Read

ਨਵੀਂ ਦਿੱਲੀ : ਭਾਰਤ ਵਿੱਚ ਕੋਵਿਡ-19 ਦੇ 26115 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,35,04,534 ਹੋ ਗਈ ਹੈ। ਇਹ 184 ਦਿਨਾਂ ਬਾਅਦ ਇਕ ਦਿਨ ਵਿੱਚ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ।

ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਲਾਗ ਕਾਰਨ 252 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,45,385 ਹੋ ਗਈ। ਹਨ ‘ਚੋਂ 31 ਮੌਤਾਂ ਪੰਜਾਬ ‘ਚ ਦਰਜ ਕੀਤੀਆਂ ਗਈਆਂ ਹਨ।

ਇਸੇ ਸਮੇਂ ਦੌਰਾਨ, 34, 469 ਲੋਕ ਕੋਵਿਡ ਤੋਂ ਠੀਕ ਹੋ ਕੇ ਘਰ ਪਰਤੇ ਹਨ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਇਸ ਵੇਲੇ 3,09,575 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ 3,27,49,574 ਲੋਕ ਠੀਕ ਹੋ ਗਏ ਹਨ। ਕੋਵਿਡ ਕਾਰਨ 4,45,385 ਲੋਕਾਂ ਦੀ ਜਾਨ ਚਲੀ ਗਈ ਹੈ।

- Advertisement -
Share this Article
Leave a comment