ਨਵੀਂ ਦਿੱਲੀ: ਦੇਸ਼ ‘ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਹਰ ਦਿਨ ਕੋਰੋਨਾ ਦੇ ਅੰਕੜੇ ਨਵਾਂ ਰਿਕਾਰਡ ਬਣਾ ਰਹੇ ਹਨ। ਭਾਰਤ ‘ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,79,257 ਨਵੇਂ ਕੇਸ ਸਾਹਮਣੇ ਆਏ ਹਨ।
ਉਥੇ ਹੀ ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਇਕ ਦਿਨ ‘ਚ 3,645 ਮੌਤਾਂ ਹੋਈਆਂ ਹਨ। ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20,4,832 ਹੋ ਗਈ ਹੈ।
📍#COVID19 India Tracker
(As on 29 April, 2021, 08:00 AM)
➡️Confirmed cases: 1,83,76,524
➡️Recovered: 1,50,86,878 (82.10%)👍
➡️Active cases: 30,84,814 (16.79%)
➡️Deaths: 2,04,832 (1.11%)#IndiaFightsCorona#Unite2FightCorona#StaySafe @MoHFW_INDIA pic.twitter.com/EONYuhIRnl
— #IndiaFightsCorona (@COVIDNewsByMIB) April 29, 2021
ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੀਆਂ ਵਿੱਚ ਤੇਜੀ ਨਾਲ ਹੋ ਰਹੇ ਵਾਧੇ ਦੇ ਨਾਲ ਐਕਟਿਵ ਕੇਸਾਂ ਦੀ ਗਿਣਤੀ ਵਧ ਕੇ 30,84,814 ਹੋ ਗਈ ਹੈ ਤੇ ਸਿਹਤਯਾਬ ਹੋਏ ਮਾਮਲਿਆਂ ਦੀ ਕੁੱਲ ਗਿਣਤੀ 1,50,86,878 ਹੈ।
ਆਈਸੀਐਮਆਰ ਮੁਤਾਬਕ ਭਾਰਤ ਵਿਚ ਬੁੱਧਵਾਰ ਤਕ ਕੋਰੋਨਾ ਵਾਇਰਸ ਲਈ ਕੁੱਲ 2,8,4471979 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1,768 ,190 ਸੈਂਪਲ ਕੱਲ੍ਹ ਟੈਸਟ ਕੀਤੇ ਗਏ।